ਪੰਜਾਬ ਯੂਨੀਵਰਸਿਟੀ ‘ਚ ਹਰਿਆਣਾ ਦੀ ਵੀ ਹਿੱਸੇਦਾਰੀ : ਜਗਦੀਪ ਧਨਖੜ

Rajneet Kaur
3 Min Read

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿੱਚ ਹਰਿਆਣਾ ਨੂੰ ਹਿੱਸੇਦਾਰੀ ਦੇਣ ਨੂੰ ਲੈਕੇ ਉਪ ਰਾਸ਼ਟਰਪਤੀ ਅਤੇ ਯੂਨੀਵਰਸਿਟੀ ਦੇ ਚਾਂਸਲਰ ਜਗਦੀਸ਼ ਧਨਖੜ ਨੇ ਵਕਾਲਤ ਕੀਤੀ ਹੈ ।  ਜਗਦੀਪ ਧਨਖੜ ਨੇ ਕਿਹਾ ਕਿ ਪੀਯੂ ‘ਚ ਹਰਿਆਣੇ ਦੀ ਵੀ ਹਿੱਸੇਦਾਰੀ ਹੈ। ਜਿਸ ਨੂੰ ਲੈਕੇ ਆਮ ਆਦਮੀ ਪਾਰਟੀ ਨੇ ਕਰੜਾ ਇਤਰਾਜ਼ ਜ਼ਾਹਿਰ ਕੀਤਾ ਹੈ। ਆਪ’ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਅਸੀਂ ਧਨਖੜ ਵੱਲੋਂ ਦਿੱਤੇ ਬਿਆਨ ਦਾ ਵਿਰੋਧ ਕਰਦੇ ਹਾਂ। ਉਹ ਦੇਸ਼ ਦੇ ਉਪ ਰਾਸ਼ਟਰਪਤੀ ਹਨ। ਅਜਿਹੇ ‘ਚ ਭਾਜਪਾ ਨੇਤਾ ਦੀ ਤਰ੍ਹਾਂ ਨਾ ਬੋਲੋ। ਪੰਜਾਬ ਯੂਨੀਵਰਸਿਟੀ ਪੰਜਾਬ ਦੀ ਪ੍ਰਮੁੱਖ ਸੰਸਥਾ ਹੈ।

ਕੰਗ ਨੇ ਇਸ ਮੁੱਦੇ ‘ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ  ਨਿਸ਼ਾਨੇ ‘ਤੇ ਲੈਂਦਿਆ ਕਿਹਾ ਕਿ ਜਿਸ ਤਰ੍ਹਾਂ ਉਪ ਰਾਸ਼ਟਰਪਤੀ ਨੇ ਬਿਆਨ ਦਿੱਤਾ ਹੈ, ਅਜਿਹਾ ਕਰਕੇ ਉਨ੍ਹਾਂ ਨੇ ਭਾਜਪਾ ਦੇ ਏਜੰਡੇ ਨੂੰ ਅੱਗੇ ਤੋਰਿਆ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਪੰਜਾਬ ਭਾਜਪਾ ਵੱਲੋਂ ਜਗਦੀਪ ਧਨਖੜ ਦੇ ਘਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਵਾਲ ਹੀ ਪੈਦਾ ਨਹੀਂ ਹੁੰਦਾ ਕਿ ਪੰਜਾਬ ਯੂਨੀਵਰਸਿਟੀ ਕਿਸੇ ਹੋਰ ਸੂਬੇ ਨੂੰ ਦਿੱਤੀ ਜਾਵੇ।ਉਨ੍ਹਾਂ  ਨੇ ਕਿਹਾ ਮੈਂ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲ ਕਰਾਂਗਾ। ਇਸ ਤੋਂ ਪਹਿਲਾ ਜਦੋਂ ਹਰਿਆਣਾ ਦੇ CM ਮਨੋਹਰ ਲਾਲ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੀਟਿੰਗ ਦੇ ਦੌਰਾਨ ਸੀਐੱਮ ਮਾਨ ਦੀ ਹਾਜ਼ਰੀ ਵਿੱਚ ਹਿੱਸੇਦਾਰੀ ਦੀ ਮੰਗ ਕੀਤੀ ਸੀ ਤਾਂ ਮਾਨ ਨੇ ਸਾਫ ਇਨਕਾਰ ਕਰਦੇ ਹੋਏ ਕਿਹਾ ਸੀ ਕਿ ਤੁਹਾਡੇ ਆਗੂਆਂ ਨੇ ਆਪ ਇਸ ਤੋਂ ਅਧਿਕਾਰ ਛੱਡਿਆ ਸੀ ।

ਦਸਣਾ ਬਣਦਾ ਹੈ ਕਿ ਕੁਝ ਸਮਾਂ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਪੀਯੂ ਵਿੱਚ ਪੰਜਾਬ ਅਤੇ ਹਰਿਆਣਾ ਦੀ ਹਿੱਸੇਦਾਰੀ ਨੂੰ ਲੈ ਕੇ ਮੀਟਿੰਗ ਵੀ ਕੀਤੀ ਗਈ ਸੀ। ਉਦੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਸੀ ਕਿ ਪੰਜਾਬ ਪੁਨਰਗਠਨ ਐਕਟ-1966 ਦੇ ਤਹਿਤ ਹਰਿਆਣਾ ਨੂੰ ਪੀਯੂ ਵਿਚ ਹਿੱਸਾ ਦਿੱਤਾ ਗਿਆ ਸੀ। ਹਰਿਆਣਾ ਵਿੱਚ ਕਾਲਜ ਪੀਯੂ ਤੋਂ ਮਾਨਤਾ ਪ੍ਰਾਪਤ ਸਨ, ਪਰ 1973 ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਨੂੰ ਖਤਮ ਕਰ ਦਿੱਤਾ ਗਿਆ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment