ਨਵੀਂ ਦਿੱਲੀ- ਕਾਂਗਰਸ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਨੇ ਦੇਸ਼ ‘ਚ ਹੋ ਰਹੀਆਂ ਹਿੰਸਕ ਘਟਨਾਵਾਂ ਨੂੰ ਲੈ ਕੇ ਟਵੀਟ ਕੀਤਾ ਹੈ ਅਤੇ ਕਿਹਾ ਹੈ ਕਿ ਇਹ ਹਿੰਸਕ ਘਟਨਾਵਾਂ ਭਾਰਤ ਨੂੰ ਕਮਜ਼ੋਰ ਕਰ ਰਹੀਆਂ ਹਨ। ਰਾਹੁਲ ਗਾਂਧੀ ਨੇ ਟਵੀਟ ਕਰਕੇ ਲਿਖਿਆ ਕਿ ਨਫ਼ਰਤ, ਹਿੰਸਾ ਅਤੇ ਬਾਈਕਾਟ ਸਾਡੇ ਪਿਆਰੇ ਦੇਸ਼ ਨੂੰ ਕਮਜ਼ੋਰ ਬਣਾ ਰਹੇ ਹਨ। ਭਾਈਚਾਰਾ, ਸ਼ਾਂਤੀ ਅਤੇ ਏਕਤਾ ਦੀਆਂ ਇੱਟਾਂ ਤਰੱਕੀ ਦੇ ਰਾਹ ਨੂੰ ਮਜ਼ਬੂਤ ਕਰਦੀਆਂ ਹਨ। ਆਓ ਅਸੀਂ ਇੱਕ ਸਮਾਵੇਸ਼ੀ ਭਾਰਤ ਨੂੰ ਸੁਰੱਖਿਅਤ ਕਰਨ ਲਈ ਇਕੱਠੇ ਖੜ੍ਹੇ ਹੋਈਏ।
Hate, violence and exclusion are weakening our beloved country.
The path to progress is paved with the bricks of brotherhood, peace and harmony.
Let’s stand together to secure a just, inclusive India. 🇮🇳
— Rahul Gandhi (@RahulGandhi) April 11, 2022
ਹਿੰਸਕ ਘਟਨਾਵਾਂ ਨੂੰ ਲੈ ਕੇ ਹੈਦਰਾਬਾਦ ਦੇ ਸੰਸਦ ਮੈਂਬਰ ਅਤੇ ਏਆਈਐਮਆਈਐਮ ਦੇ ਪ੍ਰਧਾਨ ਅਸਦੁਦੀਨ ਓਵੈਸੀ ਦੀ ਤਰਫੋਂ ਵੀ ਇੱਕ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਅਸਦੁਦੀਨ ਓਵੈਸੀ ਨੇ ਲਿਖਿਆ ਹੈ ਕਿ ਹਿੰਦੂਤਵੀ ਭੀੜ ਪਿਛਲੇ ਕੁਝ ਦਿਨਾਂ ਤੋਂ ਪੁਲਿਸ ਦੇ ਆਸ਼ੀਰਵਾਦ ਨਾਲ ਇਨ੍ਹਾਂ ਥਾਵਾਂ ‘ਤੇ ਹਿੰਸਾ ਭੜਕਾ ਰਹੀ ਹੈ।
ਦੱਸ ਦੇਈਏ ਕਿ ਬੀਤੇ ਦਿਨ ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਵਿੱਚ ਦੋ ਵਿਦਿਆਰਥੀ ਗੁੱਟਾਂ ਵਿੱਚ ਝੜਪ ਹੋ ਗਈ ਸੀ। ਇਸ ਹਿੰਸਕ ਝੜਪ ਵਿੱਚ ਕਈ ਵਿਦਿਆਰਥੀ ਜ਼ਖ਼ਮੀ ਹੋਏ ਹਨ। ਇਸ ਤੋਂ ਇਲਾਵਾ ਰਾਜਸਥਾਨ ਦੇ ਕਰੌਲੀ ਸ਼ਹਿਰ ਵਿੱਚ ਵੀ ਭਾਈਚਾਰਕ ਜਥੇਬੰਦੀਆਂ ਦਰਮਿਆਨ ਹਿੰਸਾ ਹੋਈ। ਜਿਸ ਤੋਂ ਬਾਅਦ ਇੱਥੇ ਕਰਫਿਊ ਲਗਾ ਦਿੱਤਾ ਗਿਆ।
ਇਸ ਦੇ ਨਾਲ ਹੀ ਯੂਪੀ ਦੇ ਸੀਤਾਪੁਰ ਵਿੱਚ ਇੱਕ ਮਹੰਤ ਵੱਲੋਂ ਨਫ਼ਰਤ ਭਰਿਆ ਭਾਸ਼ਣ ਦਿੱਤਾ ਗਿਆ। ਸੀਤਾਪੁਰ ਜ਼ਿਲ੍ਹੇ ਵਿੱਚ ਇੱਕ ਮਸਜਿਦ ਦੇ ਬਾਹਰ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ, ਹਿੰਦੂ ਮਹੰਤ ਕਥਿਤ ਤੌਰ ‘ਤੇ ਮੁਸਲਿਮ ਔਰਤਾਂ ਨੂੰ ਅਗਵਾ ਕਰਨ ਅਤੇ ਬਲਾਤਕਾਰ ਕਰਨ ਦੀ ਧਮਕੀ ਦੇ ਰਿਹਾ ਸੀ। ਉਸ ਨੂੰ ਇਹ ਕਹਿੰਦੇ ਸੁਣਿਆ ਗਿਆ ਕਿ ਜੇਕਰ ਕੋਈ ਮੁਸਲਿਮ ਇਲਾਕੇ ਵਿੱਚ ਕਿਸੇ ਲੜਕੀ ਨੂੰ ਤੰਗ ਕਰਦਾ ਹੈ। ਤਾਂ ਉਹ ਮੁਸਲਿਮ ਔਰਤਾਂ ਨੂੰ ਅਗਵਾ ਕਰੇਗਾ ਅਤੇ ਜਨਤਕ ਤੌਰ ‘ਤੇ ਉਨ੍ਹਾਂ ਨਾਲ ਬਲਾਤਕਾਰ ਕਰੇਗਾ। ਇਸ ਦੇ ਨਾਲ ਹੀ ਭੀੜ ”ਜੈ ਸ਼੍ਰੀ ਰਾਮ” ਦੇ ਨਾਅਰੇ ਲਗਾ ਕੇ ਉਨ੍ਹਾਂ ਦਾ ਸਵਾਗਤ ਕਰ ਰਹੀ ਸੀ। ਇਨ੍ਹਾਂ ਸਾਰੀਆਂ ਘਟਨਾਵਾਂ ਬਾਰੇ ਵਿਰੋਧੀ ਪਾਰਟੀਆਂ ਦੀ ਪ੍ਰਤੀਕਿਰਿਆ ਆ ਰਹੀ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.