ਟੋਰਾਂਟੋ: ਕੈਨੇਡਾ ਵਿੱਚ ਸਿੱਖ ਬਜ਼ੁਰਗ ਨਾਲ ਹੇਟ ਕ੍ਰਾਈਮ ਦਾ ਮਾਮਲਾ ਸਾਹਮਣੇ ਆਇਆ ਹੈ। ਵੁਡਸਟਾਕ ਵਿੱਚ ਇਕ ਸਥਾਨਕ ਨੌਜਵਾਨ ਨੇ ਪੰਜਾਬੀ ਬਜ਼ੁਰਗ ਨਾਲ ਬਦਸਲੂਕੀ ਕਰਦਿਆਂ ਉਹਨਾਂ ਨੂੰ ਧੱਕੇ ਮਾਰੇ ਅਤੇ ਕਿਹਾ ਕਿ ਉਹ ਕੈਨੇਡਾ ਛੱਡ ਕੇ ਆਪਵੇ ਦੇਸ਼ ਵਾਪਸ ਚਲੇ ਜਾਣ।
ਇਹ ਘਟਨਾ ਉਸ ਵਾਪਰੀ ਜਦੋਂ ਬਜ਼ੁਰਗ ਆਪਣੇ ਘਰ ਦੇ ਬਾਹਰ ਟਹਿਲ ਰਹੇ ਸਨ। ਇਸ ਦੌਰਾਨ ਬਣੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਨੌਜਵਾਨ ਦੇ ਮਾਸਕ ਪਾਇਆ ਹੋਇਆ ਨਜ਼ਰ ਆ ਰਿਹਾ ਹੈ ਅਤੇ ਬਜ਼ੁਰਗ ‘ਤੇ ਨਸਲੀ ਟਿੱਪਣੀਆਂ ਕਰ ਰਿਹਾ ਹੈ। ਨੌਜਵਾਨ ਬਜ਼ੁਰਗ ਨੂੰ ਖੇਰ ਕੇ ਲਗਾਤਾਰ ਕਹਿੰਦਾ ਹੈ ਕਿ ਉਹ ਉਸ ਦੇ ਦੇਸ਼ ਵਿੱਚ ਕੀ ਕਰ ਰਹੇ ਹਨ।
ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਨੌਜਵਾਨ ਨੂੰ ਕਾਬੂ ਕਰਕੇ ਜ਼ਮੀਨ ‘ਤੇ ਸੁੱਟ ਕੇ ਗ੍ਰਿਫ਼ਤਾਰ ਕਰ ਲਿਆ।
ਵੀਡੀਓ ਵਿੱਚ ਨਜ਼ਰ ਆ ਰਿਹਾ ਹੈ ਕਿ ਨੌਜਵਾਨ ਬਜ਼ੁਰਗ ਨੂੰ ਉਕਸਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਵੁਡਸਟਾਕ ਪੁਲਿਸ ਮੁਤਾਬਕ ਸ਼ੁਰੂਆਤੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਨੌਜਵਾਨ ਨੇ ਇਹ ਕੰਮ ਖੁਦ ਕੀਤਾ ਹੈ ਅਤੇ ਇਸ ਦੇ ਪਿੱਛੇ ਕਿਸੇ ਗਰੁੱਪ ਦੀ ਭੂਮਿਕਾ ਨਹੀਂ ਮਿਲੀ।
ਸਿੱਖ ਭਾਈਚਾਰੇ ਦੇ ਕੁਝ ਲੋਕ ਇਸ ਘਟਨਾ ਨੂੰ ਕੈਨੇਡਾ ਵਿੱਚ ਵਧ ਰਹੇ ਐਂਟੀ-ਸਿੱਖ ਹੇਟ ਕ੍ਰਾਈਮ ਨਾਲ ਜੋੜ ਕੇ ਦੇਖ ਰਹੇ ਹਨ।
ਪੁਲਿਸ ਨੇ ਨੌਜਵਾਨ ਅਤੇ ਬਜ਼ੁਰਗ ਦੀ ਪਹਿਚਾਣ ਜਾਹਿਰ ਨਹੀਂ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਕੈਨੇਡਾ ਦੇ ਕਾਨੂੰਨ ਅਨੁਸਾਰ ਜਾਂਚ ਪੂਰੀ ਹੋਣ ਤੱਕ ਇਹ ਜਾਣਕਾਰੀ ਸਾਹਮਣੇ ਨਹੀਂ ਲਿਆਂਦੀ ਜਾ ਸਕਦੀ। ਬਜ਼ੁਰਗ ਦੇ ਪਰਿਵਾਰ ਵੱਲੋਂ ਵੀ ਹਾਲੇ ਕੋਈ ਬਿਆਨ ਨਹੀਂ ਦਿੱਤਾ ਗਿਆ। ਹਾਲਾਂਕਿ, ਲੋਕਾਂ ਨੇ ਪੁਲਿਸ ਦੀ ਤੁਰੰਤ ਕਾਰਵਾਈ ਦੀ ਸਰਾਹਨਾ ਕੀਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

