ਸ਼ੰਭੂ ਬਾਰਡਰ ਨੂੰ ਲੈ ਕੇ ਵੱਡੀ ਖ਼ਬਰ, ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਜਾਰੀ ਕੀਤੇ ਹੁਕਮ

Prabhjot Kaur
1 Min Read

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਵਿੱਚ ਖੋਲ੍ਹਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਇਹ ਹੁਕਮ ਹਰਿਆਣਾ ਸਰਕਾਰ ਨੂੰ ਦਿੱਤੇ ਹਨ। ਇਸ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।

ਸ਼ੰਭੂ ਬਾਰਡਰ ਪਿਛਲੇ 5 ਮਹੀਨਿਆਂ ਤੋਂ ਬੰਦ ਪਿਆ ਹੈ। ਕਿਸਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵੱਲ ਮਾਰਚ ਕਰਨਾ ਚਾਹੁੰਦੇ ਸਨ। ਪੰਜਾਬ ਦੇ ਇਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਇੱਥੇ 7 ਲੇਅਰ ਬੈਰੀਕੇਡਿੰਗ ਕੀਤੀ ਹੋਈ ਸੀ।

ਸ਼ੰਭੂ ਸਰਹੱਦ ਬੰਦ ਹੋਣ ਕਰਕੇ ਪੰਜਾਬ ਅਤੇ ਹਰਿਆਣਾ ਦਾ ਸਿੱਧਾ ਸੰਪਰਕ ਟੁੱਟ ਗਿਆ ਸੀ। ਅੰਬਾਲਾ ਦੇ ਵਪਾਰੀਆਂ ਨੇ ਵੀ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਆਪਣੀਆਂ ਦੁਕਾਨਾਂ ਬੰਦ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ ਸੀ।

 

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment