ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਰਾਹਤ ਮਿਲੀ ਹੈ।
ਹਾਈਕੋਰਟ ਨੇ ਮਜੀਠੀਆ ਦੀ ਜ਼ਮਾਨਤ ਸੰਬੰਧੀ ਅਰਜ਼ੀ ਨੂੰ ਮਨਜ਼ੂਰ ਕਰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ।
ਵਿਧਾਨ ਸਭਾ ਚੋਣਾਂ ਦੇ ਮੌਕੇ ਉੱਚ ਅਦਾਲਤ ਦੇ ਇਸ ਫੈਸਲੇ ਨਾਲ ਜਿੱਥੇ ਅਕਾਲੀ ਦਲ ਨੂੰ ਵੱਡੀ ਰਾਹਤ ਮਿਲੀ ਹੈ, ਉੱਥੇ ਹੀ ਹੁਕਮਰਾਨ ਪਾਰਟੀ ਨੂੰ ਜ਼ਬਰਦਸਤ ਝਟਕਾ ਲੱਗਿਆ ਹੈ। ਅਦਾਲਤ ਨੇ ਮਜੀਠੀਆ ਨੂੰ ਜ਼ਮਾਨਤ ਦਿੰਦਿਆਂ 12 ਜਨਵਰੀ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਵੀ ਕਿਹਾ ਹੈ।
ਇਸ ਤੋਂ ਇਲਾਵਾ ਮਾਮਲੇ ਚ ਅਗਲੀ ਤਰੀਕ 18 ਜਨਵਰੀ ਤੈਅ ਕੀਤੀ ਗਈ ਹੈ ।
ਹੁਕਮਾਂ ਦੀ ਕਾਪੀ: