‘ਨਿਊ ਦੀਪ’ ਦੀ ਪਟੀਸ਼ਨ ’ਤੇ ਹਾਈਕੋਰਟ ਵਲੋਂ ਰਾਜਾ ਵੜਿੰਗ ਤੇ ਸਰਕਾਰ ਨੂੰ ਨੋਟਿਸ ਜਾਰੀ

TeamGlobalPunjab
2 Min Read

ਚੰਡੀਗੜ੍ਹ: ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਟਰਾਂਪੋਰਟਰਾਂ ਖਿਲਾਫ਼ ਕਾਰਵਾਈ ਦਾ ਮਾਮਲਾ ਹੁਣ ਹਾਈਕੋਰਟ ਪਹੁੰਚ ਗਿਆ ਹੈ।

ਨਿਊ ਦੀਪ ਬੱਸ ਸਰਵਿਸ ਵੱਲੋਂ ਪਾਈ ਗਈ ਇਕ ਪਟੀਸ਼ਨ ਦੀ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਐਡਵੋਕੇਟ ਰੋਹਿਤ ਸੂਦ ਰਾਹੀਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਹਨਾਂ ਨੂੰ ਜਾਰੀ ਕੀਤੇ ਪਰਮਿਟਾਂ ਦੀਆਂ ਸ਼ਰਤਾਂ ਦਾ ਉਹ ਪਾਲਣ ਕਰ ਰਹੇ ਸਨ ਪਰ ਕੋਵਿਡ ਦੀ ਪਹਿਲੀ ਅਤੇ ਦੂਜੀ ਲਹਿਰ ਵਿੱਚ ਕੰਮ ਬੰਦ ਰਹਿਣ ਕਾਰਨ ਬੱਸਾਂ ਨਹੀਂ ਚੱਲੀਆਂ। ਪਹਿਲੀ ਲਹਿਰ ਵਿੱਚ ਤਾਂ ਸਰਕਾਰ ਨੇ ਕੁਝ ਰਾਹਤ ਦਿੱਤੀ ਸੀ ਪਰ ਦੂਜੀ ਲਹਿਰ ਵਿੱਚ ਇੰਝ ਨਹੀਂ ਹੋਇਆ ਜਿਸ ਕਾਰਨ ਟੈਕਸ ਦਾ ਭੁਗਤਾਨ ਨਹੀਂ ਹੋ ਸਕਿਆ।

ਉਨ੍ਹਾਂ ਕਿਹਾ ਕਿ 12 ਅਕਤੂਬਰ ਨੂੰ ਟੈਕਸ ਨਾ ਦੇਣ ਕਾਰਨ ਉਨ੍ਹਾਂ ਦੀਆਂ 26 ਬੱਸਾਂ ਜ਼ਬਤ ਕੀਤੀਆਂ ਗਈਆਂ ਪਰ ਸਰਕਾਰ ਨਾਲ ਗੱਲਬਾਤ ’ਤੇ ਇਹ ਤੈਅ ਹੋ ਗਿਆ ਕਿ ਟੈਕਸ ਦੇ ਬਕਾਏ 4 ਕਿਸ਼ਤਾਂ ਵਿੱਚ ਅਦਾ ਕੀਤੇ ਜਾਣਗੇ। ਇਸ ਤੋਂ ਬਾਅਦ ਪਹਿਲੀ ਕਿਸ਼ਤ ਅਦਾ ਕਰ ਦਿੱਤੀ ਗਈ ਅਤੇ ਇਸ ਤੋਂ ਬਾਅਦ ਹਰ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਅਗਲੀ ਕਿਸ਼ਤ ਅਦਾ ਕੀਤੀ ਜਾਵੇਗੀ।

- Advertisement -

ਇਸ ਤੋਂ ਬਾਅਦ ਉਨ੍ਹਾਂ ਦੀਆਂ 6 ਬੱਸਾਂ ਛੱਡ ਦਿੱਤੀਆਂ ਗਈ ਪਰ ਅਗਲੇ ਹੀ ਦਿਨ 13 ਬੱਸਾਂ ਫ਼ਿਰ ਜ਼ਬਤ ਕਰ ਲਈਆਂ ਗਈਆਂ ਅਤੇ ਉਨ੍ਹਾਂ ਦੇ ਪਰਮਿਟ ਵੀ ਰੱਦ ਕਰ ਦਿੱਤੇ ਗਏ।

ਨਿਊ ਦੀਪ ਬੱਸ ਸਰਵਿਸ ਨੇ ਅਦਾਲਤ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਪਰਮਿਟ ਰੱਦ ਕਰਨ ਸਬੰਧੀ ਹੁਕਮਾਂ ਨੂੰ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਜਾਣ।

Share this Article
Leave a comment