ਅਕਾਲੀ ਸਰਪੰਚ ਕਤਲ ਮਾਮਲੇ ‘ਚ ਰੰਧਾਵਾ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਦੀ ਪਟੀਸ਼ਨ ਖਾਰਜ

TeamGlobalPunjab
1 Min Read

ਚੰਡੀਗੜ੍ਹ: ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਦੇ ਕਤਲ ਮਾਮਲੇ ‘ਚ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਦੀ ਪਟੀਸ਼ਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਾਰਜ ਕਰ ਦਿੱਤਾ।

ਹਾਈਕੋਰਟ ਪਟੀਸ਼ਨ ਨੂੰ ਬਿਨੈਕਰਤਾ ਵੱਲੋਂ ਮੰਤਰੀ ਨੂੰ ਮੀਡੀਆ ਵਿੱਚ ਬਦਨਾਮ ਕਰਨ ਦੀ ਕੋਸ਼ਿਸ਼ ਦੱਸਿਆ। ਇਸ ਦੇ ਨਾਲ ਹੀ ਸੀ.ਬੀ.ਆਈ. ਨੂੰ ਇਹ ਕੇਸ ਸੌਂਪਣ ਕੀਤੀ ਗਈ ਮੰਗ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਬੀਤੀ 18 ਨਵੰਬਰ 2019 ਨੂੰ ਸ਼੍ਰੋਮਣੀ ਅਕਾਲੀ ਦਲ ਦੀ ਗੁਰਦਾਸਪੁਰ ਜ਼ਿਲ੍ਹਾ ਇਕਾਈ ਦੇ ਮੀਤ ਪ੍ਰਧਾਨ ਦਲਬੀਰ ਸਿੰਘ (55) ਅਤੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਦਾ ਪਿੰਡ ਢਿੱਲਵਾਂ ਵਿਖੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।

ਇਸ ਮਾਮਲੇ ‘ਚ ਏ.ਜੀ. ਪੰਜਾਬ ਦਫਤਰ ਮੁਤਾਬਕ ਇਸ ਮਾਮਲੇ ਵਿਚ ਸੁਖਜਿੰਦਰ ਰੰਧਾਵਾ ਨੂੰ ਫਸਾਉਣ ਲਈ ਅਕਾਲੀਆਂ ਦੇ ਯਤਨਾਂ ਨੂੰ ਅਸਫਲ ਕਰਦਿਆਂ ਹਾਈਕੋਰਟ ਵੱਲੋਂ ਮ੍ਰਿਤਕ ਦੇ ਬੇਟੇ ਸੰਦੀਪ ਸਿੰਘ ਦੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਤੇ ਮਾਮਲਾ ਸੁਲਝਾਉਣ ਸਬੰਧੀ ਪੰਜਾਬ ਪੁਲਿਸ ਅਤੇ ਐਸ.ਆਈ.ਟੀ. ਦੀਆਂ ਕੋਸ਼ਿਸ਼ਾਂ ‘ਤੇ ਪੂਰੀ ਸੰਤੁਸ਼ਟੀ ਜ਼ਾਹਰ ਕੀਤੀ।

- Advertisement -

Share this Article
Leave a comment