ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਣਜੀਤ ਸਿੰਘ ਕਤਲ ਕੇਸ ‘ਚ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਅਪੀਲ ਨੂੰ ਸਵੀਕਾਰ ਕਰਦਿਆਂ ਜੁਰਮਾਨੇ ਨੂੰ ਮੁਅੱਤਲ ਕਰ ਦਿੱਤਾ ਹੈ।
ਰਾਮ ਰਹੀਮ ਤੇ ਹੋਰਾਂ ਨੇ ਪੰਚਕੂਲਾ ਦੀ ਸੀਬੀਆਈ ਕੋਰਟ ਵੱਲੋਂ ਦਿੱਤੀ ਗਈ ਉਮਰ ਕੈਦ ਦੀ ਸਜ਼ਾ ਨੂੰ ਹਾਈ ਕੋਰਟ ‘ਚ ਚੁਣੌਤੀ ਦਿੱਤੀ ਸੀ। ਸੋਮਵਾਰ ਨੂੰ ਹਾਈ ਕੋਰਟ ਦੇ ਜਸਟਿਸ ਏਜੀ ਮਸੀਹ ਤੇ ਜਸਟਿਸ ਸੰਦੀਪ ਮੌਦਗਿਲ ‘ਤੇ ਆਧਾਰਿਤ ਬੈਂਚ ਨੇ ਅਪੀਲ ਨੂੰ ਸਵੀਕਾਰ ਕਰਦੇ ਹੋਏ ਜੁਰਮਾਨੇ ਦੀ ਰਕਮ ‘ਤੇ ਰੋਕ ਲਗਾ ਦਿੱਤੀ।
ਦੱਸਣਯੋਗ ਹੈ ਕਿ ਪੰਚਕੂਲਾ ਸੀਬੀਆਈ ਕੋਰਟ ਨੇ ਗੁਰਮੀਤ ਰਾਮ ਰਹੀਮ ਸਣੇ 5 ਮੁਲਜ਼ਮਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਸੀ। ਕੋਰਟ ਨੇ ਰਾਮ ਰਹੀਮ ‘ਤੇ 31 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ ਜਦਕਿ ਬਾਕੀ ਮੁਲਜ਼ਮਾਂ ਨੂੰ 50-50 ਹਜ਼ਾਰ ਦਾ ਜੁਰਮਾਨਾ ਲਗਾਇਆ ਗਿਆ ਸੀ।