ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦੇਣ ਦੀ ਮੰਗ ‘ਤੇ ਹਰਿਆਣਾ ਦੀ ਸੈਣੀ ਸਰਕਾਰ ਤੋਂ ਮੰਗਲਵਾਰ ਨੂੰ ਜਵਾਬ ਮੰਗਿਆ ਹੈ। ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਜਸਟਿਸ ਲੁਪਿਤਾ ਬੈਨਰਜੀ ਦੇ ਡਿਵੀਜ਼ਨ ਬੈਂਚ ਨੇ ਮਾਮਲੇ ਦੀ ਸੁਣਵਾਈ 31 ਜੁਲਾਈ ਨੂੰ ਤੈਅ ਕੀਤੀ ਹੈ।
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਤਰਫੋਂ ਉਸ ਦੇ ਵਕੀਲਾਂ ਵੱਲੋਂ ਕਿਹਾ ਗਿਆ ਕਿ ਉਹ ਇਸ ਸਬੰਧੀ ਪਹਿਲਾਂ ਹੀ ਹਰਿਆਣਾ ਸਰਕਾਰ ਨੂੰ ਅਰਜ਼ੀ ਦੇ ਚੁੱਕੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਰਾਮ ਰਹੀਮ ਨੂੰ ਫਰਲੋ ਦੇਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੂੰ ਅਦਾਲਤ ਦੇ ਹੁਕਮਾਂ ਤੋਂ ਬਿਨਾਂ ਪੈਰੋਲ ਜਾਂ ਫਰਲੋ ਨਹੀਂ ਦਿੱਤੀ ਜਾ ਸਕਦੀ। ਹਰਿਆਣਾ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਡੇਰਾ ਮੁਖੀ ਦੀ ਅਰਜ਼ੀ ‘ਤੇ ਵਿਚਾਰ ਕੀਤਾ ਜਾ ਰਿਹਾ ਹੈ, ਪਰ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ।
ਰਾਮ ਰਹੀਮ ਫਿਲਹਾਲ ਰੋਹਤਕ ਦੀ ਸੁਨਾਰੀਆ ਜੇਲ ‘ਚ ਬੰਦ ਹੈ। ਉਸ ਨੂੰ 3 ਮਾਮਲਿਆਂ ਵਿਚ ਦੋਸ਼ੀ ਠਹਿਰਾਇਆ ਗਿਆ ਸੀ। ਰਣਜੀਤ ਕਤਲ ਕੇਸ ਤੋਂ ਇਲਾਵਾ ਇਨ੍ਹਾਂ ਵਿੱਚ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਅਤੇ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ ਵੀ ਸ਼ਾਮਲ ਹੈ। ਉਸ ਨੂੰ ਪੱਤਰਕਾਰ ਦੀ ਹੱਤਿਆ ਲਈ ਉਮਰ ਕੈਦ ਅਤੇ ਜਿਨਸੀ ਸ਼ੋਸ਼ਣ ਦੇ ਦੋ ਮਾਮਲਿਆਂ ਲਈ 10-10 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਮਾਮਲੇ ‘ਚ ਬਰੀ ਹੋਣ ਦੇ ਬਾਵਜੂਦ ਰਾਮ ਰਹੀਮ ਅਜੇ ਵੀ ਜੇਲ ‘ਚ ਹੀ ਰਹੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।