ਸਿਹਤ ਮੰਤਰੀ ਬਲਬੀਰ ਸਿੰਘ ਨੇ PIMS ਹਸਪਤਾਲ ਦਾ ਕੀਤਾ ਦੌਰਾ, ਨਸ਼ਾ ਛੁਡਾਊ ਕੇਂਦਰ ਸਮੇਤ ਹੋਰ ਕੇਂਦਰਾਂ ਤੋਂ ਲਿਆ ਫੀਡਬੈਕ

Global Team
3 Min Read

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਨਸ਼ਾ ਛੱਡਣ ਦੇ ਚਾਹਵਾਨ ਲੋਕਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਇਸ ਮੁਹਿੰਮ ਤਹਿਤ ਹੁਣ ਲੋਕ ਖੁਦ ਜਾਗਰੂਕ ਹੋ ਰਹੇ ਹਨ। ਇਹੀ ਕਾਰਨ ਹੈ ਕਿ ਲੋਕ ਖੁਦ ਇਸ ਮੁਹਿੰਮ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਤਸਕਰਾਂ ਵਿਰੁੱਧ ਪੁਲਿਸ ਨੂੰ ਗੁਪਤ ਜਾਣਕਾਰੀ ਦੇ ਰਹੇ ਹਨ। ਜਿਸ ਤਹਿਤ ਪੁਲਿਸ ਵੱਲੋਂ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸਿਹਤ ਮੰਤਰੀ ਬਲਬੀਰ ਸਿੰਘ ਅੱਜ PIMS ਹਸਪਤਾਲ ਪਹੁੰਚੇ। ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮੁਹਿੰਮ ਸਰਕਾਰ ਵੱਲੋਂ ਲਗਾਤਾਰ ਚਲਾਈ ਜਾ ਰਹੀ ਹੈ।

ਇਸ ਮੁਹਿੰਮ ਤਹਿਤ ਉਨ੍ਹਾਂ ਵੱਲੋਂ ਨਸ਼ਾ ਛੁਡਾਊ ਕੇਂਦਰ ਸਮੇਤ ਹੋਰ ਕੇਂਦਰਾਂ ਤੋਂ ਫੀਡਬੈਕ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ੇ ਛੱਡਣ ਦੇ ਚਾਹਵਾਨ ਲੋਕਾਂ ਨੂੰ ਸਿਖਲਾਈ ਦੇਣ ਲਈ ਪ੍ਰਸ਼ਾਸਨ ਦੀ ਘਾਟ ਸੀ, ਜਿਸ ਨੂੰ ਪੂਰਾ ਕੀਤਾ ਗਿਆ ਹੈ। ਹੁਣ ਨਸ਼ੇ ਛੱਡਣ ਦੇ ਚਾਹਵਾਨ ਲੋਕਾਂ ਲਈ ਮੈਡੀਕਲ ਅਫਸਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਡੀ ਮਾਤਰਾ ਵਿੱਚ ਆ ਰਹੇ ਅੰਕੜਿਆਂ ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪਹਿਲਾਂ ਚਿੱਟਾ ਕਾਰਨ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੀ ਸੀ, ਪਰ ਹੁਣ ਆਈਸ ਡਰੱਗਜ਼ ਸਮੇਤ ਹੋਰ ਨਸ਼ਿਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਸਬੰਧੀ ਹੁਣ ਇਸ ਮੁਹਿੰਮ ਬਾਰੇ ਡਾਟਾ ਇਕੱਠਾ ਕਰਨ ਤੋਂ ਬਾਅਦ ਡਾਕਟਰਾਂ ਨਾਲ ਮੀਟਿੰਗ ਕੀਤੀ ਗਈ।

Share This Article
Leave a Comment