ਮੂਸੇਵਾਲਾ ਦੀ ਸੁਰੱਖਿਆ ‘ਚ ਕਟੌਤੀ ਦੇ ਮਾਮਲੇ ਨੂੰ ਲੈ ਕੇ ਇਸ ਮੰਤਰੀ ਨੇ ਕੀਤਾ ਵੱਡਾ ਦਾਅਵਾ

Prabhjot Kaur
2 Min Read

ਮਾਨਸਾ: ਸਿੱਧੂ ਮੂਸੇਵਾਲਾ ਦੀ ਸੁਰੱਖਿਆ ਹਟਾਉਣ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਮੰਤਰੀ ਨੇ ਸਭ ਨੂੰ ਸਵਾਲਾਂ ਦੇ ਘੇਰੇ ‘ਚ ਖੜ੍ਹਾ ਕਰ ਦਿੱਤਾ ਹੈ। ਮੂਸੇਵਾਲਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਦੇ ਪੁੱਤ ਦੀ ਸੁਰੱਖਿਆ ‘ਚ ਕਟੌਤੀ ਕੀਤੀ ਗਈ ਸੀ ਤਾਂ ਸਰਕਾਰ ਨੇ ਇਸ ਦਾ ਖੂਬ ਪ੍ਰਚਾਰ ਕੀਤਾ। ਜਿਵੇਂ ਹੀ ਸੁਰੱਖਿਆ ‘ਚ ਕਟੌਤੀ ਦੀਆਂ ਖਬਰਾ ਮੀਡੀਆ ‘ਚ ਆਈਆਂ ਤਾਂ ਅਗਲੇ ਹੀ ਦਿਨ ਸਿੱਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਸੁਰੱਖਿਆ ‘ਚ ਕਟੌਤੀ ਨਾਂ ਕੀਤੀ ਤੇ ਇਸ ਦੀ ਖਬਰ ਲੀਕ ਨਾਂ ਹੁੰਦੀ ਤਾਂ ਅੱਜ ਉਨ੍ਹਾਂ ਦਾ ਪੁੱਤਰ ਜਿਉਂਦਾ ਹੁੰਦਾ। ਜਿਸ ਤੋਂ ਬਾਅਦ ਸਰਕਾਰ ‘ਤੇ ਸਵਾਲ ਖੜ੍ਹੇ ਹੁੰਦੇ ਆ ਰਹੇ ਹਨ। ਪਰ ਹੁਣ ਪੰਜਾਬ ਸਰਕਾਰ ਦੇ ਮੰਤਰੀ ਦੇ ਬਿਆਨ ਨੇ ਸਭ ਨੂੰ ਸਵਾਲਾਂ ਦੇ ਘੇਰੇ ‘ਚ ਖੜ੍ਹਾ ਕਰ ਦਿੱਤਾ ਹੈ।

ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਕਿਹਾ ਕਿ ਜਿਸ ਨੇ ਵੀ ਅਜਿਹਾ ਕੀਤਾ ਹੈ, ਉਸ ਖ਼ਿਲਾਫ਼ ਗੰਭੀਰਤਾ ਨਾਲ ਕਾਰਵਾਈ ਕੀਤੀ ਜਾਵੇਗੀ। ਜੋ ਕੁਝ ਵੀ ਮੂਸੇਵਾਲਾ ਦੇ ਪਰਿਵਾਰ ਵੱਲੋਂ ਕਿਹਾ ਜਾ ਰਿਹਾ ਹੈ, ਉਸ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਹੋਵੇਗੀ ਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਜੇਕਰ ਕੋਈ ਵਿਅਕਤੀ ਕੁਝ ਗ਼ਲਤ ਕੰਮ ਕਰਦਾ ਹੈ, ਉਹ ਚਾਹੇ ਸਾਡੀ ਪਾਰਟੀ ਨਾਲ ਸਬੰਧਤ ਹੀ ਕਿਉਂ ਨਾਂ ਹੋਵੇ ਉਸ ਨੂੰ ਦੁੱਗਣੀ ਸਜ਼ਾ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ ਸਿਹਤ ਮੰਤਰੀ ਨੇ ਬੀਤੇ ਦਿਨੀਂ ਮਰਹੂਮ ਗਾਇਕ ਬਾਰੇ ਗੱਲ ਕਰਦਿਆਂ ਕਿਹਾ ਕਿ ਮੈਂ ਮੂਸੇਵਾਲਾ ਦੇ ਪਰਿਵਾਰ ਦਾ ਬਹੁਤ ਸਤਿਕਾਰ ਕਰਦਾ ਹਾਂ ਤੇ ਮੈਨੂੰ ਵੀ ਸਿੱਧੂ ਦੀ ਮੌਤ ਦਾ ਬਹੁਤ ਦੁੱਖ਼ ਹੈ। ਉਨ੍ਹਾਂ ਕਿਹਾ ਕਿ ਮੈਂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਦਰਦ ਚੰਗੀ ਤਰ੍ਹਾਂ ਸਮਝਦਾ ਹਾਂ। ਜਿੰਨੇ ਵੀ ਗੈਂਗਸਟਰ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਹਨ, ਜੋ ਭਾਰਤ ‘ਚ ਹਨ, ਨੂੰ ਕਾਬੂ ਕਰ ਲਿਆ ਗਿਆ ਹੈ ਤੇ ਉਨ੍ਹਾਂ ਸਭ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।

ਇਸ ਦੇ ਨਾਲ ਹੀ ਮੰਤਰੀ ਨੇ ਐਲਾਨ ਕਰਦਿਆਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਰਾਮ ਦੱਤਾ ਸੜਕ ਮੂਸੇਵਾਲਾ ਦੇ ਨਾਮ ਨੂੰ ਸਮਰਪਿਤ ਕੀਤੀ ਗਈ ਹੈ।

- Advertisement -

Share this Article
Leave a comment