ਵਿਧਾਇਕ ਸਿਮਰਜੀਤ ਬੈਂਸ ਖਿਲਾਫ ਬਲਾਤਕਾਰ ਮਾਮਲੇ ਦੀ ਸੁਣਵਾਈ ਅੱਜ

TeamGlobalPunjab
1 Min Read

ਲੁਧਿਆਣਾ: ਪੰਜਾਬ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਆਤਮਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਦਰਜ ਹੋਏ ਬਲਾਤਕਾਰ ਦੇ ਕੇਸ ਦੀ ਸੁਣਵਾਈ ਅੱਜ ਅਦਾਲਤ ਵਿੱਚ ਹੋਣ ਜਾ ਰਹੀ ਹੈ। ਵਿਧਾਇਕ ਬੈਂਸ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਪੁਲਿਸ ਉਸ ਨੂੰ ਜਾਂ ਉਸ ਦੇ ਨਾਲ ਨਾਮਜ਼ਦ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕਰ ਸਕੀ।

ਦਸੰਬਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਪੁਲਿਸ ਕਮਿਸ਼ਨਰ ਨੂੰ ਇਸ ‘ਤੇ ਠੋਸ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ। ਪਰ ਅਜੇ ਤੱਕ ਵਿਧਾਇਕ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਿਸ ਦੀ ਤਰਫ਼ੋਂ ਅਦਾਲਤ ਵਿੱਚ ਅਰਜ਼ੀ ਦਿੱਤੀ ਗਈ ਹੈ ਕਿ ਵਿਧਾਇਕ ਨੂੰ ਗ੍ਰਿਫ਼ਤਾਰ ਕਰਨ ਲਈ ਲੰਮੀ ਤਰੀਕ ਦਿੱਤੀ ਜਾਵੇ, ਤਾਂ ਜੋ ਉਸ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੇ ਮੁਲਜ਼ਮਾਂ ਦਾ ਪਤਾ ਨਹੀਂ ਲੱਗ ਰਿਹਾ ਹੈ। ਦੂਜੇ ਪਾਸੇ ਮਾਮਲੇ ਦੀ ਜਾਂਚ ਲਈ ਨਵੀਂ ਐਸਆਈਟੀ ਵੀ ਬਣਾਈ ਗਈ ਹੈ। ਜਿਸ ਵਿੱਚ ਦੋ ਡੀਐਸਪੀ, ਇੱਕ ਮਹਿਲਾ ਪੁਲਿਸ ਅਧਿਕਾਰੀ ਸ਼ਾਮਲ ਕੀਤੀ ਗਈ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ ਅਗਲੀ ਤਰੀਕ 10 ਦਸੰਬਰ ਰੱਖੀ ਸੀ।

- Advertisement -

Share this Article
Leave a comment