ਚੰਡੀਗੜ੍ਹ: ਪੰਜਾਬ ਵਿੱਚ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਦਿਨਾਂ ਵਿੱਚ ਪੰਜਾਬ ਵਿੱਚ ਗਰਮੀ ਦੀ ਲਹਿਰ ਰਹੇਗੀ। ਭਾਰਤੀ ਮੌਸਮ ਵਿਭਾਗ (IMD), ਚੰਡੀਗੜ੍ਹ ਦੇ ਅਨੁਸਾਰ, ਪੰਜਾਬ ਵਿੱਚ 1 ਮਈ ਤੱਕ ਗਰਮੀ ਦੀ ਲਹਿਰ ਜਾਰੀ ਰਹੇਗੀ। ਇੰਨਾ ਹੀ ਨਹੀਂ, 1 ਮਈ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਦੇਖੇ ਜਾ ਸਕਦੇ ਹਨ।
ਅੱਜ, ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਸੈਲਸੀਅਸ ਘਟ ਗਿਆ ਹੈ, ਫਿਰ ਵੀ ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਦਾ ਸਭ ਤੋਂ ਵੱਧ ਤਾਪਮਾਨ 42.9 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਦਰਜ ਕੀਤਾ ਗਿਆ। ਪੰਜਾਬ ਵਿੱਚ ਅੱਜ 28 ਅਪ੍ਰੈਲ ਨੂੰ ਪੰਜਾਬ ਦੇ ਉੱਤਰੀ ਜ਼ਿਲ੍ਹਿਆਂ ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਵਿੱਚ ਮੌਸਮ ਆਮ ਰਹੇਗਾ, ਜਦੋਂ ਕਿ ਦੱਖਣੀ ਜ਼ਿਲ੍ਹਿਆਂ ਫਾਜ਼ਿਲਕਾ, ਬਠਿੰਡਾ, ਫਰੀਦਕੋਟ ਵਿੱਚ ਗਰਮੀ ਦੀ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਨਾਲ 29 ਅਪ੍ਰੈਲ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ, ਪਰ ਦੱਖਣੀ ਪੰਜਾਬ ਵਿੱਚ ਹੀਟਵੇਵ ਦਾ ਪ੍ਰਭਾਵ ਬਣਿਆ ਰਹੇਗਾ।
ਇਹ ਚੇਤਾਵਨੀ 30 ਅਪ੍ਰੈਲ ਨੂੰ ਵੀ ਜਾਰੀ ਰਹੇਗੀ ਪਰ ਕੁਝ ਹਿੱਸਿਆਂ ਵਿੱਚ, ਖਾਸ ਕਰਕੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਗਰਜ-ਤੂਫਾਨ ਦੀ ਸੰਭਾਵਨਾ ਹੈ, ਜਿਸ ਨਾਲ ਵੱਧਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। 1 ਮਈ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਦੇਖੇ ਜਾ ਸਕਦੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।