ਪੰਜਾਬ ਦੇ ਮੌਸਮ ਨੂੰ ਲੈ ਕੇ 9 ਜ਼ਿਲ੍ਹਿਆਂ ਵਿਚ ਲੂ ਦਾ ਅਲਰਟ ਜਾਰੀ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ ਅੱਜ ਪੰਜਾਬ ਦੇ 9 ਜ਼ਿਲ੍ਹਿਆਂ – ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਬਠਿੰਡਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਮਾਨਸਾ ਵਿੱਚ ਗਰਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅਜਿਹੀ ਸਥਿਤੀ ਵਿੱਚ, ਵਿਭਾਗ ਦੁਪਹਿਰ ਵੇਲੇ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦੇ ਰਿਹਾ ਹੈ।

ਮੌਸਮ ਵਿਭਾਗ ਦੇ ਅਨੁਸਾਰ, 18 ਮਈ ਨੂੰ ਮੌਸਮ ਆਮ ਰਹਿਣ ਦੀ ਉਮੀਦ ਹੈ, ਜਦੋਂ ਕਿ 19 ਮਈ ਨੂੰ ਉੱਤਰ-ਪੱਛਮੀ ਪੰਜਾਬ ਵਿੱਚ ਦਰਮਿਆਨੀ ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।  ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ ਜ਼ਿਆਦਾਤਰ ਜ਼ਿਲ੍ਹਿਆਂ ਦਾ ਤਾਪਮਾਨ 0.5 ਡਿਗਰੀ ਸੈਲਸੀਅਸ ਤੋਂ 1.5 ਡਿਗਰੀ ਸੈਲਸੀਅਸ ਤੱਕ ਵਧਿਆ ਹੈ। ਬਠਿੰਡਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਤਾਪਮਾਨ 34.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਸੂਬੇ ਭਰ ਵਿੱਚ ਤਾਪਮਾਨ ਆਮ ਨਾਲੋਂ 2.9 ਡਿਗਰੀ ਸੈਲਸੀਅਸ ਵੱਧ ਹੈ, ਜਿਸ ਕਾਰਨ ਗਰਮੀ ਦੀ ਲਹਿਰ ਬਣੀ ਹੋਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 43.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ 41.7 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 41.2 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 41.8 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 41.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਵਿੱਚ ਜ਼ਿਆਦਾਤਰ ਸਟੇਸ਼ਨਾਂ ‘ਤੇ ਤਾਪਮਾਨ ਵਿੱਚ 0.5°C ਤੋਂ 1.5°C ਦਾ ਵਾਧਾ ਦੇਖਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment