ਸਾਵਧਾਨ! ਅਗਲੇ ਤਿੰਨ ਦਿਨ ਪਵੇਗੀ ਭਿਆਨਕ ਗਰਮੀ; ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਹੀਟ ਵੇਵ ਦਾ ਅਲਰਟ ਜਾਰੀ

Global Team
2 Min Read

ਚੰਡੀਗੜ੍ਹ : ਉੱਤਰੀ ਭਾਰਤ ਦੇ ਕਈ ਰਾਜ ਇਸ ਸਮੇਂ ਭਿਆਨਕ ਗਰਮੀ ਨਾਲ ਜੂਝ ਰਹੇ ਹਨ। ਕਈ ਥਾਵਾਂ ‘ਤੇ ਦਿਨ ਦਾ ਤਾਪਮਾਨ 45 ਡਿਗਰੀ ਨੂੰ ਪਾਰ ਕਰ ਰਿਹਾ ਹੈ। ਘਰ ਦੇ ਅੰਦਰ ਏ.ਸੀ. ਅਤੇ ਕੂਲਰ ਥੋੜ੍ਹੀ ਰਾਹਤ ਜ਼ਰੂਰ ਪਹੁੰਚਾ ਰਹੇ ਹਨ, ਪਰ ਬਾਹਰ ਲੂ ਜਾਨਲੇਵਾ ਹੈ। ਪੰਜਾਬ ਵਿੱਚ ਵੀ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਮੰਗਲਵਾਰ ਤੋਂ ਤਿੰਨ ਦਿਨਾਂ ਲਈ ਹੀਟ ਵੇਵ (ਲੂ) ਅਤੇ ਵਾਰਮ ਨਾਈਟ (ਗਰਮ ਰਾਤ) ਦੀ ਸਥਿਤੀ ਰਹਿਣ ਦਾ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਇਸ ਕਾਰਨ ਤਾਪਮਾਨ ਵਿੱਚ 2 ਤੋਂ 4 ਡਿਗਰੀ ਤੱਕ ਦਾ ਵਾਧਾ ਦਰਜ ਕੀਤਾ ਜਾ ਸਕਦਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਮੌਸਮ ਖੁਸ਼ਕ ਰਹੇਗਾ, ਪਰ 21 ਤੋਂ 23 ਅਪ੍ਰੈਲ ਦੇ ਵਿਚਕਾਰ ਕੁਝ ਇਲਾਕਿਆਂ ਵਿੱਚ ਲੂ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ।

21 ਅਪ੍ਰੈਲ ਨੂੰ ਸੰਗਰੂਰ, ਪਟਿਆਲਾ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਲੂ ਚੱਲ ਸਕਦੀ ਹੈ।ਦੂਜੇ ਪਾਸੇ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਕੁਝ ਥਾਵਾਂ ‘ਤੇ ਗਰਮ ਰਾਤ ਦੀ ਸਥਿਤੀ ਬਣ ਸਕਦੀ ਹੈ। 22 ਅਤੇ 23 ਅਪ੍ਰੈਲ ਨੂੰ ਸੰਗਰੂਰ, ਪਟਿਆਲਾ, ਐਸ.ਏ.ਐਸ. ਨਗਰ (ਮੋਹਾਲੀ), ਲੁਧਿਆਣਾ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਕੁਝ ਥਾਵਾਂ ‘ਤੇ ਲੂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਰਾਤਾਂ ਗਰਮ ਰਹਿਣ ਦੀ ਉਮੀਦ ਹੈ।

ਸਿਹਤ ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਾਉਣ ਲਈ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਥਾਪਿਤ ਕੀਤੇ ਹਨ। ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਤੇਜ਼ ਬੁਖਾਰ ਜਾਂ ਲੂ ਦੇ ਲੱਛਣ ਦਿਖਾਈ ਦੇਣ ‘ਤੇ ਖੁਦ ਦਵਾਈ ਨਾ ਲੈਣ, ਸਗੋਂ ਤੁਰੰਤ ਨਜ਼ਦੀਕੀ ਹਸਪਤਾਲ ਜਾ ਕੇ ਮਾਹਿਰ ਡਾਕਟਰ ਤੋਂ ਇਲਾਜ ਕਰਵਾਉਣ। ਸੀਨੀਅਰ ਡਾਕਟਰਾਂ ਨੂੰ 24 ਘੰਟੇ ਤਾਇਨਾਤ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment