ਆਉਣ ਵਾਲੇ ਦਿਨਾਂ ‘ਚ ਆਮ ਲੋਕਾਂ ਨੂੰ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਫਸਲਾਂ ਦੇ ਝਾੜ ‘ਤੇ ਪਵੇਗਾ ਅਸਰ

TeamGlobalPunjab
2 Min Read

ਲੁਧਿਆਣਾ : ਉੱਤਰ ਭਾਰਤ ‘ਚ ਪੈ ਰਹੀ ਗਰਮੀ ਕਾਰਨ ਮੌਸਮ ਲਗਾਤਾਰ ਗਰਮ ਹੁੰਦਾ ਜਾ ਰਿਹਾ ਹੈ। ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਮੌਸਮ ਮਾਹਰਾਂ ਮੁਤਾਬਕ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲੇਗੀ।

ਇਸ ਤੋਂ ਇਲਾਵਾ ਪੀਏਯੂ ਦੇ ਮੌਸਮ ਵਿਭਾਗ ਦੇ ਵਿਗਿਆਨੀਆਂ ਨੇ ਕਣਕ ਦੀ ਫਸਲ ਬਾਰੇ ਦੱਸਿਆ ਕਿ ਇਸ ਵਾਰ ਗਰਮੀ ਜ਼ਿਆਦਾ ਪੈਣ ਕਰ ਕੇ ਕਣਕ ਦਾ ਝਾੜ ਵੀ ਘਟੇਗਾ ਤੇ ਗਰਮੀ ਨੇ ਇਸ ਵਾਰ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ।

ਮੌਸਮ ਵਿਭਾਗ ਨੇ ਸੰਭਾਵਨਾ ਜਤਾਈ ਹੈ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ 5 ਅਪ੍ਰੈਲ ਤੋਂ ਲੈ ਕੇ 8 ਅਪ੍ਰੈਲ ਤੱਕ ਗਰਮ ਹਵਾਵਾਂ ਚੱਲਣ ਨਾਲ ਲੂ ਦਾ ਕਹਿਰ ਵੱਧ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਰਾਜਸਥਾਨ ਤੋਂ ਗਰਮ ਹਵਾਵਾਂ ਦੇ ਦਾਖਲ ਹੋਣ ਨਾਲ ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 40 ਤੋਂ 42 ਡਿਗਰੀ ਸੈਲਸੀਅਸ ਤੱਕ ਪੁੱਜ ਜਾਵੇਗਾ ਅਤੇ ਗਰਮੀ ਦਾ ਕਹਿਰ ਵਧੇਗਾ।

ਇਸ ਦੇ ਨਾਲ ਉਨ੍ਹਾਂ ਨੇ ਇਹ ਵੀ ਕਿਹਾ ਕਿ ਹਾਲ ਦੀ ਘੜੀ ਆਉਣ ਵਾਲੇ ਇੱਕ ਹਫਤੇ ਤੱਕ ਪੰਜਾਬ ਅਤੇ ਨਾਲ ਲੱਗਦੇ ਇਲਾਕਿਆਂ ‘ਚ ਬਾਰਿਸ਼ ਦੀ ਕੋਈ ਸੰਭਾਵਨਾ ਨਜ਼ਰ ਨਹੀਂ ਆਉਂਦੀ। ਜਿਸ ਨਾਲ ਪੰਜਾਬ ਵਿਚ ਗਰਮੀ ਦਾ ਪ੍ਰਕੋਪ ਵਧੇਗਾ ਅਤੇ ਪਾਰਾ ਹੋਰ ਉਪਰ ਜਾਵੇਗਾ।

- Advertisement -

ਇਸ ਤੋਂ ਇਲਾਵਾ ਭਾਰਤੀ ਮੌਸਮ ਵਿਭਾਗ ਨੇ ਵੀ ਚਿਤਾਵਨੀ ਦਿੰਦੇ ਕਿਹਾ ਕਿ ਬਿਹਾਰ, ਯੂਪੀ, ਦਿੱਲੀ, ਹਰਿਆਣਾ, ਪੰਜਾਬ, ਜੰਮੂ ਅਤੇ ਹਿਮਾਚਲ ਪ੍ਰਦੇਸ਼ ਸਣੇ ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਲੂ ਚਲਣ ਦੇ ਆਸਾਰ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -
Share this Article
Leave a comment