ਚੰਡੀਗੜ੍ਹ : ਦਿੱਲੀ-ਐੱਨ.ਸੀ.ਆਰ. ਸਮੇਤ ਪੂਰਾ ਮੱਧ ਅਤੇ ਉੱਤਰ ਭਾਰਤ ਇੰਨੀਂ ਦਿਨੀਂ ਅੱਤ ਦੀ ਗਰਮੀ ਦੀ ਲਪੇਟ ਵਿੱਚ ਹੈ। ਸੂਰਜ ਦਾ ਕਹਿਰ ਸਹਿਣਾ ਮੁਸ਼ਕਲ ਹੋ ਰਿਹਾ ਹੈ। ਚਮੜੀ ਨੂੰ ਝੁਲਸਾਉਣ ਵਾਲੀਆਂ ਅਤੇ ਸਰੀਰ ਦਾ ਪਾਣੀ ਸੁਕਾਉਣ ਵਾਲੀਆਂ ਤੱਤੀਆਂ ਹਵਾਵਾਂ ਚੱਲ ਰਹੀਆਂ ਹਨ।
ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਨੂੰ ਪਾਰ ਕਰ ਚੁੱਕਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਤਾਪਮਾਨ 42 ਤੋਂ 44 ਡਿਗਰੀ ਤੱਕ ਪਹੁੰਚ ਸਕਦਾ ਹੈ। ਮੰਗਲਵਾਰ ਦੇ ਮੁਕਾਬਲੇ ਬੁੱਧਵਾਰ ਨੂੰ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜਿਸ ਤੋਂ ਬਾਅਦ ਤਾਪਮਾਨ ਆਮ ਨਾਲੋਂ 4.6 ਡਿਗਰੀ ਜ਼ਿਆਦਾ ਹੋ ਚੁੱਕਾ ਹੈ। ਬੁੱਧਵਾਰ ਨੂੰ ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ ਤਾਪਮਾਨ 46.6 ਡਿਗਰੀ ਤੱਕ ਪਹੁੰਚ ਗਿਆ।
ਮੌਸਮ ਵਿਭਾਗ ਅਨੁਸਾਰ ਅੱਜ ਤੇ ਕੱਲ੍ਹ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਗੰਭੀਰ ਲੂ ਚੱਲ ਸਕਦੀ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਲੂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 23 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਾਲੰਧਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿੱਚ ਕੁਝ ਥਾਵਾਂ ‘ਤੇ ਲੂ ਚੱਲਣ ਦੀ ਸੰਭਾਵਨਾ ਹੈ। ਜਦੋਂ ਕਿ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਕੁਝ ਥਾਵਾਂ ‘ਤੇ ਸੀਵੀਅਰ ਹੀਟ ਵੇਵ ਦੇ ਆਸਾਰ ਹਨ।
ਦੱਸ ਦਈਏ ਕਿ ਹਰਿਆਣਾ ਵਿੱਚ ਵੀ ਗਰਮੀ ਲਗਾਤਾਰ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ। ਬੁੱਧਵਾਰ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅੱਤ ਦੀ ਗਰਮੀ ਅਤੇ ਲੂ ਦਾ ਅਸਰ ਦੇਖਣ ਨੂੰ ਮਿਲਿਆ। ਮੌਸਮ ਵਿਭਾਗ ਮੁਤਾਬਕ, ਰਾਜ ਦੇ ਕਈ ਹਿੱਸਿਆਂ ਵਿੱਚ ਲੂ ਤੋਂ ਲੈ ਕੇ ਗੰਭੀਰ ਲੂ ਦੀ ਸਥਿਤੀ ਬਣੀ ਹੋਈ ਹੈ। ਅੱਜ ਵੀ ਪੂਰੇ ਸੂਬੇ ਵਿੱਚ ਹੀਟਵੇਵ ਦਾ ‘ਓਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

