ਗੁਜਰਾਤ: ਗੁਜਰਾਤ ਦੇ ਭਾਵਨਗਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਵਿੱਚ ਅੱਜ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਕ ਪ੍ਰਾਈਵੇਟ ਟਰੈਵਲ ਬੱਸ ਅਤੇ ਇੱਕ ਟਰੱਕ ਦੀ ਆਪਸ ਵਿੱਚ ਟੱਕਰ ਹੋ ਗਈ। ਹਾਦਸੇ ‘ਚ ਬੱਸ ‘ਚ ਬੈਠੇ 6 ਲੋਕਾਂ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ ਅਤੇ 10 ਯਾਤਰੀ ਜ਼ਖਮੀ ਹੋ ਗਏ। ਜ਼ਖਮੀ ਯਾਤਰੀਆਂ ਨੂੰ ਵੀ ਭਾਵਨਗਰ ਦੇ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਇਹ ਬੱਸ ਸੂਰਤ ਤੋਂ ਰਾਜੂਲਾ ਵੱਲ ਜਾ ਰਹੀ ਸੀ। ਬੱਸ ਸਵਾਰਾਂ ਨੇ ਹਾਦਸੇ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾ.ਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਨੁਕਸਾਨੀ ਬੱਸ ‘ਚ ਸਵਾਰ ਜ਼ਖਮੀ ਯਾਤਰੀਆਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਹੈ। ਕੁਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਵੱਡੇ ਹਸਪਤਾਲ ਰੈਫਰ ਵੀ ਕੀਤਾ ਗਿਆ ਹੈ। ਬੱਸ ਅਤੇ ਟਰੱਕ ਦੀ ਟੱਕਰ ਬਹੁਤ ਹੀ ਖ਼ਤਰਨਾਕ ਸੀ, ਜਿਸ ਕਾਰਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਇਹ ਹਾਦਸਾ ਭਾਵਨਗਰ-ਸੋਮਨਾਥ ਹਾਈਵੇਅ ‘ਤੇ ਵਾਪਰਿਆ ਹੈ। ਪੁਲਿਸ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਹਾਦਸਾ ਸ਼ਾਮ ਕਰੀਬ 6 ਵਜੇ ਵਾਪਰਿਆ ਜਦੋਂ ਬੱਸ ਭਾਵਨਗਰ ਤੋਂ ਮਹੂਆ ਵੱਲ ਜਾ ਰਹੀ ਸੀ। ਹਾਦਸੇ ਵਿੱਚ ਛੇ ਲਾ.ਸ਼ਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਇਨ੍ਹਾਂ ‘ਚੋਂ 8-10 ਜ਼ਖਮੀਆਂ ਦਾ ਵੀ ਇਲਾਜ ਚੱਲ ਰਿਹਾ ਹੈ ਅਤੇ ਉਹ ਹਸਪਤਾਲ ‘ਚ ਦਾਖਲ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।