ਖੰਨਾ ‘ਚ ਧੁੰਦ ਕਾਰਨ 30 ਵਾਹਨਾਂ ਦੀ ਜ਼ਬਰਦਸਤ ਟੱਕਰ, ਟੂਰ ‘ਤੇ ਜਾ ਰਹੀ ਸਕੂਲੀ ਬਸ ਵੀ ਹਾਦਸੇ ਦਾ ਹੋਈ ਸ਼ਿਕਾਰ

Rajneet Kaur
2 Min Read

ਖੰਨਾ : ਲੁਧਿਆਣਾ ਦੇ ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਸ਼ਨੀਵਾਰ ਸਵੇਰੇ ਸੰਘਣੀ ਧੁੰਦ ਕਾਰਨ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਸਮੇਤ 25 ਤੋਂ 30 ਵਾਹਨ ਆਪਸ ‘ਚ ਟਕਰਾ ਗਏ। ਇਹ ਹਾਦਸਾ ਖੰਨਾ-ਲੁਧਿਆਣਾ ਮੁੱਖ ਮਾਰਗ ‘ਤੇ ਪਿੰਡ ਦਹੇੜੂ ਨੇੜੇ ਵਾਪਰਿਆ। ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਜਾਮ ਲੱਗ ਗਿਆ। ਪੁਲਿਸ ਇਸ ਨੂੰ ਖੋਲ੍ਹਣ ਦੀ ਕੋਸ਼ਿਸ਼ ਕਰ ਰਹੀ ਹੈ। ਹਾਦਸੇ ਤੋਂ ਬਾਅਦ ਲੋਕਾਂ ਨੇ ਨੈਸ਼ਨਲ ਹਾਈਵੇਅ ਦੇ ਵਿਚਕਾਰ ਖੜ੍ਹੇ ਹੋ ਕੇ ਰੌਲਾ ਪਾਇਆ ਅਤੇ ਹੋਰ ਲੋਕਾਂ ਨੂੰ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਾਇਆ।

ਜਾਣਕਾਰੀ ਅਨੁਸਾਰ ਜਿਸ ਵਾਹਨ ਨਾਲ ਸਕੂਲ ਬੱਸ ਦੀ ਟੱਕਰ ਹੋਈ ਉਹ ਸ਼ੀਸ਼ੇ ਨਾਲ ਲੱਦੀ ਹੋਈ ਸੀ। ਖੁਸ਼ਕਿਸਮਤੀ ਇਹ ਰਹੀ ਕਿ ਕੋਈ ਬੱਚਾ  ਜ਼ਖਮੀ ਨਹੀਂ ਹੋਇਆ।  ਟੱਕਰ ਤੋਂ ਬਾਅਦ ਸਾਰਾ ਸ਼ੀਸ਼ਾ ਚਕਨਾਚੂਰ ਹੋ ਗਿਆ। ਮਾਲਕ ਅਨੁਸਾਰ ਸ਼ੀਸ਼ੇ ਦੀ ਕੀਮਤ 3 ਤੋਂ 4 ਲੱਖ ਰੁਪਏ ਸੀ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਟਰੈਫਿਕ ਪੁਲਿਸ ਦੇ ਇੰਚਾਰਜ ਪਰਮਜੀਤ ਸਿੰਘ ਬੈਨੀਪਾਲ ਅਤੇ ਕੋਟ ਪੁਲਿਸ ਚੌਕੀ ਦੇ ਇੰਚਾਰਜ ਜਗਤਾਰ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਨੁਕਸਾਨੇ ਵਾਹਨਾਂ ਨੂੰ ਇਕ ਪਾਸੇ ਲਿਜਾ ਕੇ ਆਵਾਜਾਈ ਚਾਲੂ ਕੀਤੀ। ਨਾਲ ਹੀ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਦਸ ਦਈਏ ਕਿ ਦੀਵਾਲੀ ਤੋਂ ਅਗਲੇ ਦਿਨ 13 ਨਵੰਬਰ ਨੂੰ ਵੀ ਇਸੇ ਤਰ੍ਹਾਂ ਦੀ ਧੁੰਦ ‘ਚ ਕਈ ਵਾਹਨ ਆਪਸ ‘ਚ ਟਕਰਾਅ ਗਏ ਸਨ। ਫਿਰ ਕਈ ਥਾਵਾਂ ‘ਤੇ 50 ਤੋਂ ਵੱਧ ਵਾਹਨ ਹਾਦਸਿਆਂ ਦਾ ਸ਼ਿਕਾਰ ਹੋਏ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment