ਹਿਮਾਚਲ ਪ੍ਰਦੇਸ਼ ‘ਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ, ਸੂਬਾ ਸਰਕਾਰ ਚੁਕੇਗੀ 500 ਕਰੋੜ ਦਾ ਕਰਜ਼ਾ

Rajneet Kaur
1 Min Read

ਨਿਊਜ਼ ਡੈਸਕ: ਤਬਾਹੀ ਦੇ ਵਿਚਕਾਰ ਹਿਮਾਚਲ ਪ੍ਰਦੇਸ਼ ਸਰਕਾਰ ਇੱਕ ਵਾਰ ਫਿਰ  500 ਕਰੋੜ ਰੁਪਏ ਦਾ ਨਵਾਂ ਕਰਜ਼ਾ ਲੈਣ ਜਾ ਰਹੀ ਹੈ । ਇਸ ਦਾ ਭੁਗਤਾਨ ਅਗਲੇ 15 ਸਾਲਾਂ ਵਿੱਚ ਕੀਤਾ ਜਾਵੇਗਾ। ਇਹ ਕਰਜ਼ਾ ਸੂਬੇ ਵਿੱਚ ਵਿਕਾਸ ਕਾਰਜਾਂ ਦੇ ਨਾਂ ’ਤੇ ਲਿਆ ਜਾ ਰਿਹਾ ਹੈ।ਹੜ੍ਹਾਂ ਕਾਰਨ ਹਿਮਾਚਲ ਪ੍ਰਦੇਸ਼ ‘ਚ ਕਾਫੀ ਨੁਕਸਾਨ ਹੋਇਆ ਹੈ।ਜਿਸਦੇ ਮੱਦੇਨਜ਼ਰ ਸੂਬਾ ਸਰਕਾਰ ਕਰਜ਼ਾ ਚੁੱਕਣ ਲੱਗੀ ਹੈ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ‘ਤੇ ਇਸ ਸਮੇਂ ਕਰੀਬ 78 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ। ਆਰਥਿਕ ਮੰਦਹਾਲੀ ਦਰਮਿਆਨ ਸੂਬੇ ਦੀ ਹਾਲਤ ਪਹਿਲਾਂ ਹੀ ਖਰਾਬ ਚਲ ਰਹੀ ਹੈ।

ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਨੂੰ ਮਾਨਸੂਨ ਸੀਜ਼ਨ ‘ਚ ਹੁਣ ਤੱਕ 8657.80 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸਭ ਤੋਂ ਵੱਧ 2932.94 ਕਰੋੜ ਰੁਪਏ ਦਾ ਨੁਕਸਾਨ ਲੋਕ ਨਿਰਮਾਣ ਵਿਭਾਗ ਨੂੰ ਹੋਇਆ ਹੈ। ਸੂਬੇ ਵਿੱਚ ਹੜ੍ਹਾਂ ਕਾਰਨ 2527 ਘਰ ਢਹਿ ਗਏ, ਜਦੋਂਕਿ 10799 ਨੁਕਸਾਨੇ ਗਏ। ਇਸ ਦੇ ਨਾਲ ਹੀ 5607 ਗਊ ਆਸਰਾ ਅਤੇ 314 ਦੁਕਾਨਾਂ ਢਹਿ ਗਈਆਂ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment