ਗੁਰੂਗ੍ਰਾਮ ‘ਚ ਭਾਰੀ ਮੀਂਹ ਦਾ ਅਲਰਟ; ਦਫਤਰਾਂ ਲਈ ਐਡਵਾਈਜ਼ਰੀ ਜਾਰੀ

Global Team
3 Min Read

ਨਵੀ ਦਿੱਲੀ : ਗੁਰੂਗ੍ਰਾਮ ਵਿੱਚ ਮੰਗਲਵਾਰ ਨੂੰ ਹੋਈ ਭਾਰੀ ਬਾਰਸ਼ ਨਾਲ ਹਾਲ ਬਹੁਤ ਖ਼ਰਾਬ ਹੋ ਗਿਆ। ਲਗਾਤਾਰ ਹੋਈ ਭਾਰੀ ਬਾਰਸ਼ ਨੇ ਸਾਰੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਕਈ ਇਲਾਕਿਆਂ ਵਿੱਚ ਲੰਬਾ ਟ੍ਰੈਫਿਕ ਜਾਮ ਲੱਗ ਗਿਆ। ਕਿਧਰੇ ਸੜਕਾਂ ਧੱਸ ਗਈਆਂ ਤਾਂ ਕਿਤੇ ਪਾਣੀ ਭਰਨ ਕਰਕੇ ਲੋਕਾਂ ਦਾ ਨਿਕਲਣਾ ਮੁਸ਼ਕਿਲ ਹੋ ਗਿਆ। ਸਭ ਤੋਂ ਵੱਧ ਪਰੇਸ਼ਾਨੀ ਵਾਹਨ ਚਾਲਕਾਂ ਨੂੰ ਉਠਾਉਣੀ ਪਈ।

ਗੁਰੂਗ੍ਰਾਮ ਪੁਲਿਸ ਨੇ ਭਾਰੀ ਬਾਰਸ਼ ਦੀ ਚੇਤਾਵਨੀ ਨੂੰ ਦੇਖਦੇ ਹੋਏ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਪੁਲਿਸ ਨੇ ਸ਼ਹਿਰ ਦੇ ਸਾਰੇ ਕਾਰਪੋਰੇਟ ਦਫ਼ਤਰਾਂ ਨੂੰ ਆਪਣੇ ਕਰਮਚਾਰੀਆਂ ਲਈ ‘ਵਰਕ ਫ੍ਰੌਮ ਹੋਮ’ (ਘਰੋਂ ਕੰਮ ਕਰਨ) ਦੀ ਵਿਵਸਥਾ ਲਾਗੂ ਕਰਨ ਦੀ ਸਲਾਹ ਦਿੱਤੀ ਹੈ।

ਗੁਰੂਗ੍ਰਾਮ ਪੁਲਿਸ ਮੁਤਾਬਕ, ਭਾਰੀ ਬਾਰਸ਼ ਕਾਰਨ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਚੌਕਾਂ ‘ਤੇ ਪਾਣੀ ਭਰਨ ਅਤੇ ਭਾਰੀ ਟ੍ਰੈਫਿਕ ਜਾਮ ਦੀ ਕਾਫ਼ੀ ਸੰਭਾਵਨਾ ਹੈ। ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ, ਬੇਲੋੜੇ ਟ੍ਰੈਫਿਕ ਦਾ ਬੋਝ ਘਟਾਉਣ ਅਤੇ ਟ੍ਰੈਫਿਕ ਪ੍ਰਬੰਧਨ ਵਿੱਚ ਸਥਾਨਕ ਪ੍ਰਸ਼ਾਸਨ ਦੀ ਮਦਦ ਕਰਨ ਲਈ ਗੁਰੂਗ੍ਰਾਮ ਪੁਲਿਸ ਨੇ ਇਹ ਐਡਵਾਈਜ਼ਰੀ ਜਾਰੀ ਕੀਤੀ ਹੈ।

ਦੱਸ ਦੇਈਏ ਕਿ ਦਿੱਲੀ-ਐਨਸੀਆਰ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਅਸਮਾਨ ਵਿੱਚ ਕਾਲੇ ਬੱਦਲ ਛਾਏ ਹੋਏ ਹਨ ਅਤੇ ਭਾਰੀ ਬਾਰਸ਼ ਦਾ ਸਿਲਸਿਲਾ ਜਾਰੀ ਹੈ। ਲਗਾਤਾਰ ਹੋ ਰਹੀ ਇਸ ਬਾਰਸ਼ ਕਾਰਨ ਦਿੱਲੀ, ਨੋਇਡਾ, ਗਾਜ਼ੀਆਬਾਦ ਅਤੇ ਗੁਰੂਗ੍ਰਾਮ ਦੇ ਹੇਠਲੇ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ ਹੈ, ਜਿਸ ਨਾਲ ਸਵੇਰ ਦੇ ਸਮੇਂ ਦਫ਼ਤਰ ਜਾਣ ਵਾਲੇ ਲੋਕਾਂ ਨੂੰ ਭਾਰੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੌਸਮ ਵਿਗਿਆਨੀਆਂ ਨੇ ਅੱਜ ਦਿਨ ਭਰ ਰੁਕ-ਰੁਕ ਕੇ ਮੱਧਮ ਤੋਂ ਭਾਰੀ ਬਾਰਸ਼ ਹੋਣ ਦਾ ਅਨੁਮਾਨ ਜਤਾਇਆ ਹੈ ਅਤੇ ਨਾਲ ਹੀ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਉਣ ਕਰਕੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਪ੍ਰਸ਼ਾਸਨ ਨੇ ਖ਼ਰਾਬ ਮੌਸਮ ਅਤੇ ਸੜਕਾਂ ‘ਤੇ ਪਾਣੀ ਭਰਨ ਦੇ ਖ਼ਦਸ਼ੇ ਨੂੰ ਦੇਖਦੇ ਹੋਏ ਨਾਗਰਿਕਾਂ ਨੂੰ ਸਾਵਧਾਨ ਰਹਿਣ ਅਤੇ ਬਹੁਤ ਜ਼ਰੂਰੀ ਹੋਣ ‘ਤੇ ਹੀ ਯਾਤਰਾ ਕਰਨ ਦੀ ਸਲਾਹ ਦਿੱਤੀ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share This Article
Leave a Comment