ਦੋ ਦਿਨ ਪਵੇਗਾ ਭਾਰੀ ਮੀਂਹ? ਜਾਣੋ ਦਿੱਲੀ- ਐਨਸੀਆਰ ਤੋਂ ਪੰਜਾਬ ਤੱਕ ਮੌਸਮ ਦਾ ਹਾਲ

Global Team
3 Min Read

ਚੰਡੀਗੜ੍ਹ : ਦੇਸ਼ ਦੇ ਕਈ ਸੂਬਿਆਂ ‘ਚ ਹੁਣ ਠੰਢ ਘੱਟਣੀ ਸ਼ੁਰੂ ਹੋ ਗਈ ਹੈ। ਪੰਜਾਬ – ਚੰਡੀਗੜ੍ਹ ਵਿੱਚ ਪਿਛਲੇ ਕਈ ਦਿਨਾਂ ਤੋਂ ਰੋਜ਼ਾਨਾ ਤੇਜ਼ ਧੁੱਪ ਨਿਕਲ ਰਹੀ ਹੈ ਜਿਸ ਨਾਲ ਠੰਢ ਘਟ ਗਈ ਹੈ, ਪਰ ਰਾਤ ਵੇਲੇ ਅਜੇ ਵੀ ਥੋੜ੍ਹੀ ਠੰਢ ਮਹਿਸੂਸ ਹੋ ਰਹੀ ਹੈ। ਇਹ ਸਥਿਤੀ 15 ਤਰੀਕ ਤੱਕ ਬਣੀ ਰਹੇਗੀ। ਜਦਕਿ 16 ਅਤੇ 17 ਨੂੰ ਲਗਾਤਾਰ ਦੋ ਦਿਨ ਕੁਝ ਥਾਵਾਂ ‘ਤੇ ਗਰਜ-ਚਮਕ ਦੇ ਨਾਲ ਬਿਜਲੀ ਡਿੱਗਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹੁਣ ਇਹ ਆਮ ਨਾਲੋਂ 3.1 ਡਿਗਰੀ ਵੱਧ ਹੋ ਗਿਆ ਹੈ। ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 27.3 ਡਿਗਰੀ ਦਰਜ ਕੀਤਾ ਗਿਆ ਹੈ, ਜੋ ਕਿ ਇਸ ਸਾਲ ਫਰਵਰੀ ਦਾ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ।

ਮੌਸਮ ਵਿਭਾਗ ਅਨੁਸਾਰ, ਹਿਮਾਲਿਆ ਖੇਤਰ ਵਿੱਚ ਲਗਾਤਾਰ ਦੋ ਪੱਛਮੀ ਗੜਬੜੀਆਂ ਸਰਗਰਮ ਹੋ ਰਹੀਆਂ ਹਨ। ਇਸ ਕਾਰਨ ਪਹਾੜੀ ਇਲਾਕਿਆਂ ਵਿੱਚ 13 ਫਰਵਰੀ ਨੂੰ ਬਾਰਿਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀਲਦਾਖ, ਮੁਜ਼ੱਫਰਾਬਾਦ ਦੇ ਇਲਾਕਿਆਂ ਵਿੱਚ 13, 16 ਅਤੇ 17 ਫਰਵਰੀ ਨੂੰ ਬਾਰਿਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਜਦਕਿ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ 16 ਅਤੇ 17 ਫਰਵਰੀ ਨੂੰ ਬਾਰਿਸ਼ ਤੇ ਬਰਫ਼ਬਾਰੀ ਹੋ ਸਕਦੀ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 16 ਅਤੇ 17 ਫਰਵਰੀ ਨੂੰ ਕੁਝ ਥਾਵਾਂ ‘ਤੇ ਗਰਜ-ਚਮਕ ਅਤੇ ਬਿਜਲੀ ਲਿਸ਼ਕਣ ਦੇ ਨਾਲ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ 16 ਅਤੇ 17 ਤਰੀਕ ਨੂੰ ਅੰਮ੍ਰਿਤਸਰ ਤੋਂ ਬਾਰਿਸ਼ ਸ਼ੁਰੂ ਹੋਵੇਗੀ। ਫਿਰ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ ਅਤੇ ਇਸ ਤੋਂ ਬਾਅਦ ਇਹ ਪੂਰਬ ਵੱਲ ਵਧਣੀ ਸ਼ੁਰੂ ਹੋ ਜਾਵੇਗੀ। ਹੋਸ਼ਿਆਰਪੁਰ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਬਰਨਾਲਾ, ਮਾਨਸਾ, ਪਟਿਆਲਾ, ਲੁਧਿਆਣਾ ਸਾਰੇ ਇਲਾਕਿਆਂ ਵਿੱਚੋਂ ਹੁੰਦਾ ਹੋਇਆ 18 ਤਰੀਕ ਤੱਕ ਇਹ ਸਿਸਟਮ ਹੌਲੀ-ਹੌਲੀ ਅੱਗੇ ਨਿਕਲ ਜਾਵੇਗਾ। ਦੂਰ-ਦੁਰਾਡੇ ਇਲਾਕਿਆਂ ਵਿੱਚ ਗੜੇਮਾਰੀ ਵੀ ਸੰਭਵ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment