ਮੀਂਹ ਤੇ ਗੜ੍ਹੇਮਾਰੀ ਨੇ ਡੇਗਿਆ ਪਾਰਾ! 14 ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ ਹਵਾਵਾਂ ਦੀ ਸੰਭਾਵਨਾ, ਜਾਣੋ ਤੁਹਾਡੇ ਸ਼ਹਿਰ ਦੇ ਮੌਸਮ ਦਾ ਹਾਲ

Global Team
3 Min Read

ਨਵੀ ਦਿੱਲੀ : ਉੱਤਰ-ਪੱਛਮੀ ਭਾਰਤ ਦੇ ਪਹਾੜੀ ਇਲਾਕਿਆਂ ਅਤੇ ਆਲੇ-ਦੁਆਲੇ ਦੇ ਮੈਦਾਨੀ ਖੇਤਰਾਂ ਵਿੱਚ ਸੋਮਵਾਰ ਨੂੰ ਅਚਾਨਕ ਮੌਸਮ ਨੇ ਕਰਵਟ ਲਈ। ਹਨੇਰੀ -ਤੂਫ਼ਾਨ ਦੇ ਨਾਲ ਕਿਤੇ ਹਲਕੀ ਅਤੇ ਕਿਤੇ ਭਾਰੀ ਬਾਰਿਸ਼ ਹੋਈ। ਕੁਝ ਖੇਤਰਾਂ ਵਿੱਚ ਧੂੜ ਭਰੀ ਹਨੇਰੀ ਅਤੇ ਕੁਝ ਥਾਵਾਂ ‘ਤੇ ਗੜ੍ਹੇਮਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ।

ਮੌਸਮ ਵਿਭਾਗ ਦੇ ਅਨੁਸਾਰ, ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ, ਝਾਰਖੰਡ, ਮੱਧ ਪ੍ਰਦੇਸ਼ ਵਿੱਚ ਹਨੇਰੀ -ਤੂਫ਼ਾਨ ਦੇ ਨਾਲ ਭਾਰੀ ਬਾਰਿਸ਼ ਅਤੇ ਗੜ੍ਹੇਮਾਰੀ ਹੋਈ ਹੈ। ਕੁਝ ਥਾਵਾਂ ‘ਤੇ 11-20 ਸੈਂਟੀਮੀਟਰ ਤੱਕ ਵਰਖਾ ਦਰਜ ਕੀਤੀ ਗਈ ਹੈ। ਮੰਗਲਵਾਰ ਨੂੰ ਵੀ ਉੱਤਰ-ਪੱਛਮੀ, ਮੱਧ ਅਤੇ ਪੂਰਬੀ ਭਾਰਤ ਵਿੱਚ ਕਈ ਥਾਵਾਂ ‘ਤੇ ਗਰਜ-ਚਮਕ ਦੇ ਨਾਲ ਬਾਰਿਸ਼ ਹੋਣ, 40-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ-ਲੱਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ 6 ਮਈ ਤੱਕ ਅਤੇ ਉੱਤਰਾਖੰਡ ਵਿੱਚ 8 ਮਈ ਤੱਕ ਕਿਤੇ-ਕਿਤੇ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਹੋਣ, ਗਰਜ ਦੇ ਨਾਲ 30-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ।

ਮੰਗਲਵਾਰ ਨੂੰ ਰਾਜਸਥਾਨ, ਪੰਜਾਬ, ਹਰਿਆਣਾ ਅਤੇ ਬਿਹਾਰ ਵਿੱਚ ਵੀ ਬਾਰਿਸ਼ ਹੋ ਸਕਦੀ ਹੈ। ਇਸ ਨਾਲ ਗਰਮੀ ਤੋਂ ਰਾਹਤ ਤਾਂ ਮਿਲੇਗੀ, ਪਰ ਫ਼ਸਲਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਵੀ ਹੈ। ਦਿੱਲੀ ਸਮੇਤ ਐੱਨ.ਸੀ.ਆਰ. (NCR) ਦੇ ਗਾਜ਼ੀਆਬਾਦ, ਨੋਇਡਾ ਅਤੇ ਹਾਪੁੜ ਵਿੱਚ ਬਿਜਲੀ ਲਿਸ਼ਕਣ, ਤੇਜ਼ ਹਨੇਰੀ ਅਤੇ ਗੜ੍ਹੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਅੱਜ ਅੱਠ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਲਈ ਗਰਜ-ਚਮਕ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ 14 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਹਰਿਆਣਾ ਵਿੱਚ ਵੀ ਅੱਜ (5 ਮਈ) ਨੂੰ ਕਈ ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਅੱਜ ਅਤੇ ਭਲਕੇ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment