ਤੇਜ਼ ਮੀਂਹ ਤੇ ਗੜ੍ਹੇਮਾਰੀ ਨੇ ਕਿਸਾਨਾਂ ਦੀ ਵਧਾਈ ਪਰੇਸ਼ਾਨੀ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਵਿੱਚ ਵਿਗੜੇ ਮੌਸਮ ਨੇ ਕਿਸਾਨਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਪੰਜਾਬ ਦੀਆਂ ਕਈ ਥਾਵਾਂ ‘ਤੇ ਤੇਜ਼ ਬਾਰਿਸ਼ ਹੋ ਰਹੀ ਹੈ ਤਾਂ ਕਈ ਜਗ੍ਹਾ ‘ਤੇ ਅੱਜ ਸਵੇਰੇ ਗੜ੍ਹੇਮਾਰੀ ਵੀ ਦੇਖਣ ਨੂੰ ਮਿਲੀ। ਜਿਸ ਕਾਰਨ ਕਣਕ ਦੀ ਫਸਲ ਨੂੰ ਕਾਫ਼ੀ ਨੁਕਸਾਨ ਹੋ ਰਿਹਾ ਹੈ।

ਉੱਤਰ ਭਾਰਤ ਵਿੱਚ ਬੀਤੀ ਰਾਤ ਤੋਂ ਹੀ ਆਸਮਾਨ ‘ਤੇ ਬੱਦਲ ਛਾਏ ਹੋਏ ਸਨ। ਜਿਸ ਤੋਂ ਬਾਅਦ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਸਵੇਰ ਵੇਲੇ ਹਲਕੀ ਹਲਕੀ ਬਾਰਿਸ਼ ਦੇਖਣ ਨੂੰ ਮਿਲੀ। ਇਸ ਤੋਂ ਬਾਅਦ ਮੀਂਹ ਨੇ ਤੇਜ਼ ਰੂਪ ਧਾਰ ਲਿਆ।

ਗੜ੍ਹੇਮਾਰੀ ਕਾਰਨ ਖੇਤਾਂ ਵਿੱਚ ਪੱਕੀ ਖੜ੍ਹੀ ਕਣਕ ਦੀ ਫਸਲ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਹੈ ਅਤੇ ਮੀਂਹ ਦੇ ਕਾਰਨ ਮੰਡੀਆਂ ਵਿੱਚ ਵੀ ਫਸਲ ਭਿੱਜ ਗਈ। ਇਸ ਤੋਂ ਇਲਾਵਾ ਮੰਡੀਆਂ ਵਿੱਚ ਬਾਰਦਾਨੇ ਦੀ ਕਿੱਲਤ ਕਾਰਨ ਕਿਸਾਨ ਪਹਿਲਾਂ ਹੀ ਪਰੇਸ਼ਾਨ ਰਹਿੰਦੇ ਸਨ, ਪਰ ਅੱਜ ਮੌਸਮ ਦੀ ਮਾਰ ਨੇ ਕਿਸਾਨਾਂ ਦੀ ਹੋਰ ਚਿੰਤਾ ਵਧਾ ਦਿੱਤੀ ਹੈ।

Share this Article
Leave a comment