ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਅਗਲੇ ਚਾਰ-ਪੰਜ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ, ਅਲਰਟ ਜਾਰੀ

Rajneet Kaur
2 Min Read

ਨਿਊਜ਼ ਡੈਸਕ: ਉੱਤਰੀ ਭਾਰਤ ਵਿੱਚ ਅਗਲੇ ਚਾਰ-ਪੰਜ ਦਿਨ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ 9 ਤੇ 10 ਜੁਲਾਈ ਨੂੰ ਵੀ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ।

ਮੌਸਮ ਵਿਭਾਗ ਨੇ ਹਰਿਆਣਾ ਚੰਡੀਗੜ੍ਹ, ਤਰਨਤਾਰਨ, ਫਿਰੋਜ਼ਪੁਰ, ਲੁਧਿਆਣਾ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਅੰਬਾਲਾ, ਫਤਿਹਾਬਾਦ, ਕੁਰੂਕਸ਼ੇਤਰ, ਪੰਚਕੂਲਾ, ਯੁਮਨਾਨਗਰ ਜ਼ਿਲ੍ਹਿਆਂ ਵਿੱਚ ਦੁਪਹਿਰ ਤੱਕ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਸ਼ਹਿਰ ਵਿੱਚ ਮੀਂਹ ਕਾਰਨ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਹਨ। ਸੜਕਾਂ ’ਤੇ ਪਾਣੀ ਭਰ ਜਾਣ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਆਈਐਮਡੀ ਦੇ ਅਨੁਸਾਰ ਅੱਜ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਇਨ੍ਹਾਂ ਦੋਵਾਂ ਰਾਜਾਂ ਵਿੱਚ ਰੈੱਡ ਅਲਰਟ ਕੀਤਾ ਗਿਆ ਹੈ।ਪਹਾੜੀ ਇਲਾਕਿਆਂ ’ਚ ਲਗਾਤਾਰ ਹੋ ਰਹੀ ਤੇਜ਼ ਬਰਸਾਤ ਕਾਰਨ ਭਾਖੜਾ ਡੈਮ ਨਾਲ ਲਗਦੀ ਗੋਬਿੰਦ ਸਾਗਰ ਝੀਲ ਵਿੱਚ ਪਾਣੀ ਦਾ ਪੱਧਰ 1603.71 ਫੁੱਟ ’ਤੇ ਪੁੱਜ ਗਿਆ ਹੈ। ਭਾਖੜਾ ਡੈਮ ਤੋਂ ਇਸ ਵੇਲੇ 175.52 ਲੱਖ ਯੂਨਿਟ ਬਿਜਲੀ ਦਾ ਉਤਪਾਦਨ ਕੀਤਾ ਜਾ ਰਿਹਾ ਹੈ। ਗੋਬਿੰਦ ਸਾਗਰ ਝੀਲ ਵਿੱਚ ਪਾਣੀ ਦੀ ਆਮਦ 43425 ਕਿਊਸਿਕ ਦਰਜ ਕੀਤੀ ਗਈ, ਜਦਕਿ 23508 ਕਿਊਸਿਕ ਪਾਣੀ ਡੈਮ ਤੋਂ ਛੱਡਿਆ ਜਾ ਰਿਹਾ ਹੈ।

ਅਗਲੇ ਦੋ ਦਿਨਾਂ  ਤੱਕ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੀਂਹ ਕਾਰਨ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਤਿੰਨ ਤੋਂ ਪੰਜ ਡਿਗਰੀ ਹੇਠਾਂ ਆਉਣ ਦੀ ਸੰਭਾਵਨਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੋਂ ਹੇਠਾਂ ਜਾਂ ਇਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment