ਨਵੀਂ ਦਿੱਲੀ: ਪੰਜਾਬ ਵਿੱਚ 22, 23 ਅਤੇ 24 ਅਗਸਤ ਨੂੰ ਭਾਰੀ ਮੀਂਹ ਦੀ ਭਵਿੱਖਬਾਣੀ ਨਾਲ ਮੌਸਮ ਵਿਭਾਗ ਨੇ ਵੱਡੀ ਚੇਤਾਵਨੀ ਜਾਰੀ ਕੀਤੀ ਹੈ। ਜੇਕਰ ਤੁਸੀਂ ਕਿਤੇ ਘੁੰਮਣ ਜਾਣ ਦਾ ਪਲਾਨ ਬਣਾ ਰਹੇ ਹੋ, ਤਾਂ ਸੋਚ-ਸਮਝ ਕੇ ਘਰੋਂ ਬਾਹਰ ਨਿਕਲੋ, ਨਹੀਂ ਤਾਂ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਦੇ ਤਾਜ਼ਾ ਅਪਡੇਟ ਮੁਤਾਬਕ, ਅੱਜ ਤੋਂ 24 ਅਗਸਤ ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ 21 ਅਗਸਤ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।
ਮੌਸਮ ਵਿਭਾਗ ਨੇ ਪੰਜਾਬ ਦੇ ਹੇਠ ਲਿਖੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ:
ਸੰਗਰੂਰ
ਪਟਿਆਲਾ
ਫਤਿਹਗੜ੍ਹ ਸਾਹਿਬ
ਫਾਜ਼ਿਲਕਾ
ਸ੍ਰੀ ਮੁਕਤਸਰ ਸਾਹਿਬ
ਬਠਿੰਡਾ
ਮੋਹਾਲੀ
ਮੋਗਾ
ਫਿਰੋਜ਼ਪੁਰ
ਫਰੀਦਕੋਟ
ਤਰਨਤਾਰਨ
ਲੁਧਿਆਣਾ
ਜਲੰਧਰ
ਕਪੂਰਥਲਾ
ਸ਼ਹੀਦ ਭਗਤ ਸਿੰਘ ਨਗਰ
ਇਨ੍ਹਾਂ ਇਲਾਕਿਆਂ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਵੀ ਜਤਾਈ ਗਈ ਹੈ।
ਕਿਸਾਨਾਂ ਅਤੇ ਆਮ ਲੋਕਾਂ ਲਈ ਸਲਾਹ
ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੌਸਮ ਵਿਗਿਆਨੀ ਡਾ. ਕੁਲਵਿੰਦਰ ਕੌਰ ਗਿੱਲ ਨੇ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿੱਚ ਭਾਰੀ ਮੀਂਹ ਪੈ ਸਕਦਾ ਹੈ, ਜਿਸ ਕਾਰਨ ਕਈ ਥਾਵਾਂ ‘ਤੇ ਬੱਦਲ ਫਟਣ ਜਾਂ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ।
ਆਮ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਮੌਸਮ ਦੀ ਜਾਣਕਾਰੀ ਲੈਣ ਦੀ ਸਲਾਹ। ਮੈਦਾਨੀ ਅਤੇ ਨੀਵੇਂ ਇਲਾਕਿਆਂ ਦੇ ਲੋਕਾਂ ਨੂੰ ਵਿਸ਼ੇਸ਼ ਸਾਵਧਾਨੀ ਰੱਖਣ ਦੀ ਜ਼ਰੂਰਤ। ਕਿਸਾਨਾਂ ਨੂੰ ਫਸਲਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ ਦੀ ਸਲਾਹ।