ਪਾਕਿਸਤਾਨ ‘ਚ ਭਾਰੀ ਮੀਂਹ ਨੇ ਮਚਾਈ ਤਬਾਹੀ, 2 ਦਿਨਾਂ ‘ਚ ਦਰਜਨਾਂ ਲੋਕਾਂ ਦੀ ਮੌਤ

Rajneet Kaur
2 Min Read

ਨਿਊਜ਼ ਡੈਸਕ: ਪਾਕਿਸਤਾਨ ‘ਚ ਪਿਛਲੇ 48 ਘੰਟਿਆਂ ‘ਚ ਮੀਂਹ ਨਾਲ ਸਬੰਧਿਤ ਘਟਨਾਵਾਂ ‘ਚ ਹੁਣ ਤੱਕ 40 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਇਸ ਮੀਂਹ ਕਾਰਨ ਕਈ ਘਰ ਢਹਿ ਗਏ। ਪ੍ਰਸ਼ਾਸਨਿਕ ਅਧਿਕਾਰੀਆਂ ਮੁਤਾਬਕ ਪੂਰੇ ਪਾਕਿਸਤਾਨ ‘ਚ ਅਚਾਨਕ ਹੋਈ ਬਾਰਿਸ਼ ਕਾਰਨ ਕਈ ਮਕਾਨ ਢਹਿ ਗਏ। ਇਸ ਮੀਂਹ ਦਾ ਸਭ ਤੋਂ ਜ਼ਿਆਦਾ ਅਸਰ ਖੈਬਰ ਪਖਤੂਨਖਵਾ (ਕੇਪੀ) ਸੂਬੇ ‘ਤੇ ਪਿਆ। ਉੱਤਰੀ-ਪੱਛਮੀ ਹਿੱਸੇ ਵਿੱਚ ਜ਼ਮੀਨ ਖਿਸਕਣ ਕਾਰਨ ਸਾਰੀਆਂ ਸੜਕਾਂ ਜਾਮ ਹੋ ਗਈਆਂ।

ਪ੍ਰੋਵਿੰਸ਼ੀਅਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨੇ ਦੱਸਿਆ ਕਿ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਖੈਬਰ ਪਖਤੂਨਖਵਾ ਸੂਬੇ ‘ਚ ਵੀਰਵਾਰ ਰਾਤ ਤੋਂ ਮੀਂਹ ਨਾਲ ਸਬੰਧਿਤ ਘਟਨਾਵਾਂ ‘ਚ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚ ਜ਼ਿਆਦਾਤਰ ਬੱਚੇ ਹਨ। ਅਥਾਰਟੀ ਨੇ ਕਿਹਾ ਕਿ ਪਿਛਲੇ 48 ਘੰਟਿਆਂ ਦੌਰਾਨ ਖੈਬਰ ਪਖਤੂਨਖਵਾ ਸੂਬੇ ਦੇ ਬਾਜੌਰ, ਸਵਾਤ, ਲੋਅਰ ਦੀਰ, ਮਲਕੰਦ, ਖੈਬਰ, ਪੇਸ਼ਾਵਰ, ਦੱਖਣੀ ਵਜ਼ੀਰਿਸਤਾਨ ਅਤੇ ਲੱਕੀ ਮਰਵਾਤ ਸਮੇਤ 10 ਜ਼ਿਲਿਆਂ ‘ਚ ਤੇਜ਼ ਬਾਰਿਸ਼ ਕਾਰਨ 37 ਲੋਕ ਜ਼ਖਮੀ ਹੋਏ ਹਨ।

ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਨੇ ਕਿਹਾ ਕਿ ਮੀਂਹ ਨਾਲ ਪ੍ਰਭਾਵਿਤ ਲੋਕਾਂ ਨੂੰ ਇਸ ਨਾਜ਼ੁਕ ਸਮੇਂ ‘ਤੇ ਇਕੱਲੇ ਨਹੀਂ ਛੱਡਿਆ ਜਾਵੇਗਾ ਅਤੇ ਉਨ੍ਹਾਂ ਦੇ ਨੁਕਸਾਨ ਦਾ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ। ਕਈ ਥਾਵਾਂ ‘ਤੇ ਰਾਹਤ ਅਤੇ ਬਚਾਅ ਕੰਮ ਚੱਲ ਰਿਹਾ ਹੈ। ਬੇਘਰਿਆਂ ਦੀ ਹਾਲਤ ਬਦ ਤੋਂ ਬਦਤਰ ਹੈ। ਪਾਕਿਸਤਾਨ ਕਰਜ਼ੇ ਵਿੱਚ ਡੁੱਬਿਆ ਹੋਇਆ ਹੈ। ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪਾਕਿਸਤਾਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment