ਸਾਵਧਾਨ! ਪੰਜਾਬ – ਹਰਿਆਣਾ ‘ਚ ਪਵੇਗਾ ਭਾਰੀ ਮੀਂਹ; ਇਨ੍ਹਾਂ ਜ਼ਿਲ੍ਹਿਆਂ ‘ਚ ‘ਓਰੇਂਜ ਅਲਰਟ’ ਜਾਰੀ

Global Team
2 Min Read

ਚੰਡੀਗੜ੍ਹ: ਪੰਜਾਬ- ਹਰਿਆਣਾ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਅੱਜ ਤੋਂ ਇੱਕ ਵਾਰ ਫਿਰ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਵਾਲਾ ਹੈ। ਇਸ ਦੇ ਕਾਰਨ ਦੋ ਦਿਨ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਨੇਰੀ, ਅਸਮਾਨੀ ਬਿਜਲੀ ਚਮਕਣ ਅਤੇ ਗਰਜ-ਚਮਕ ਦੇ ਨਾਲ ਮੀਂਹ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਉੱਥੇ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਲੁਧਿਆਣਾ ਅਤੇ ਸੰਗਰੂਰ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਹਰਿਆਣਾ ਵਿੱਚ ਵੀ ਪੱਛਮੀ ਗੜਬੜੀਆਂ ਸਰਗਰਮ ਹੋਣ ਕਾਰਨ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਗਿਆ ਹੈ। ਮੌਸਮ ਵਿਭਾਗ ਨੇ ਅੱਜ ਪੂਰੇ ਸੂਬੇ ਵਿੱਚ ਹਨੇਰੀ, ਬਿਜਲੀ ਚਮਕਣ ਅਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਨੇ ਸਿਰਸਾ, ਫ਼ਤਿਹਾਬਾਦ, ਹਿਸਾਰ, ਭਿਵਾਨੀ, ਮਹਿੰਦਰਗੜ੍ਹ, ਰੇਵਾੜੀ ਅਤੇ ਚਰਖੀ ਦਾਦਰੀ ਸਮੇਤ 7 ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਓਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ, 4 ਜੂਨ ਨੂੰ ਵੀ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਉੱਥੇ ਹੀ 6 ਜੂਨ ਤੱਕ ਮੌਸਮ ਵਿੱਚ ਇਹ ਬਦਲਾਅ ਬਣਿਆ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ, 1 ਮਾਰਚ ਤੋਂ 31 ਮਈ ਤੱਕ ਸੂਬੇ ਵਿੱਚ 52.4 ਮਿਲੀਮੀਟਰ ਮੀਂਹ ਪਿਆ ਹੈ। ਔਸਤਨ ਮੀਂਹ 44.6 ਮਿਲੀਮੀਟਰ ਹੁੰਦਾ ਹੈ। ਯਾਨੀ ਆਮ ਨਾਲੋਂ 18% ਜ਼ਿਆਦਾ ਮੀਂਹ ਪਿਆ ਹੈ। ਹੁਣ ਜਿਹੜਾ ਮੀਂਹ ਪਵੇਗਾ, ਉਹ ਮਾਨਸੂਨ ਦਾ ਮੀਂਹ ਮੰਨਿਆ ਜਾਵੇਗਾ। ਸੂਬੇ ਵਿੱਚ ਜੂਨ ਤੋਂ ਸਤੰਬਰ ਤੱਕ ਮਾਨਸੂਨ ਦਾ ਸੀਜ਼ਨ ਹੁੰਦਾ ਹੈ।

 

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment