ਪਾਕਿਸਤਾਨ ‘ਚ ਮੀਂਹ ਤੇ ਹੜ੍ਹ ਦਾ ਕਹਿਰ, 13000 ਘਰ ਤਬਾਹ, ਸੈਂਕੜੇ ਮੌਤਾਂ

ਨਿਊਜ਼ ਡੈਸਕ: ਪਾਕਿਸਤਾਨ ‘ਚ ਮੀਂਹ ਅਤੇ ਹੜ੍ਹ ਕਾਰਨ ਐਤਵਾਰ ਨੂੰ ਮਰਨ ਵਾਲਿਆਂ ਦਾ ਅੰਕੜਾ 320 ਤੱਕ ਪਹੁੰਚ ਗਿਆ। ਇਸ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸਭ ਤੋਂ ਵੱਧ ਪ੍ਰਭਾਵਿਤ ਬਲੂਚਿਸਤਾਨ ਸੂਬੇ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਬਚਾਅ ਅਤੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਬਲੂਚਿਸਤਾਨ ‘ਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਹੁਣ ਤੱਕ 127 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸ਼ਨੀਵਾਰ ਨੂੰ ਕਵੇਟਾ ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸ਼ਰੀਫ ਨੇ ਉਨ੍ਹਾਂ ਲੋਕਾਂ ਲਈ ਮੁਆਵਜ਼ੇ ਦੇ ਪੈਕੇਜ ਦਾ ਐਲਾਨ ਕੀਤਾ ਜਿਨ੍ਹਾਂ ਨੇ ਦੇਸ਼ ਵਿੱਚ ਪੰਜ ਹਫ਼ਤਿਆਂ ਦੀ ਬਾਰਿਸ਼ ਅਤੇ ਹੜ੍ਹਾਂ ਵਿੱਚ ਆਪਣੀ ਜਾਨ ਗਵਾਈ ਅਤੇ ਬੇਘਰ ਹੋ ਗਏ।

ਜੂਨ ਦੇ ਅੱਧ ਤੋਂ ਹੀ ਲਗਾਤਾਰ ਪੈ ਰਿਹੇ ਮੀਂਹ ਕਾਰਨ ਪਾਕਿਸਤਾਨ ‘ਚ ਨਦੀਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ, ਉਥੇ ਹੀ ਪੁਲਾਂ ਅਤੇ ਹਾਈਵੇਅ ਨੂੰ ਭਾਰੀ ਨੁਕਸਾਨ ਹੋਣ ਕਾਰਨ ਆਵਾਜਾਈ ਵਿਵਸਥਾ ਵੀ ਪ੍ਰਭਾਵਿਤ ਹੋਈ ਹੈ। ਇਸ ਦੇ ਨਾਲ ਹੀ ਰੇਲ ਪਟੜੀਆਂ ਦੇ ਡੁੱਬਣ ਕਾਰਨ ਪਾਕਿਸਤਾਨ ਅਤੇ ਈਰਾਨ ਵਿਚਾਲੇ ਰੇਲ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਹਨ।

13000 ਘਰ ਹੋਏ ਤਬਾਹ

ਸ਼ਰੀਫ ਨੇ ਕਿਹਾ ਕਿ ਬਲੂਚਿਸਤਾਨ ‘ਚ 13,000 ਦੇ ਲਗਭਗ ਘਰ ਨੁਕਸਾਨੇ ਗਏ ਹਨ। ਇਸ ਦੇ ਨਾਲ ਹੀ ਸਿੰਧ ਸੂਬੇ ਦਾ ਸਭ ਤੋਂ ਵੱਡਾ ਸ਼ਹਿਰ ਕਰਾਚੀ ਵੀ ਮੀਂਹ ਅਤੇ ਹੜ੍ਹਾਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਹੁਣ ਤੱਕ ਉੱਥੇ ਘੱਟੋ-ਘੱਟ 70 ਲੋਕਾਂ ਦੀ ਮੌਤ ਹੋ ਚੁੱਕੀ ਹੈ। ਨੈਸ਼ਨਲ ਅਤੇ ਪ੍ਰੋਵਿੰਸ਼ੀਅਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਪੀਡੀਐਮਏ) ਦੇ ਅਨੁਸਾਰ, ਖੈਬਰ ਪਖਤੂਨਖਵਾ ਸੂਬੇ ਵਿੱਚ ਲਗਭਗ 60 ਅਤੇ ਪੰਜਾਬ ਸੂਬੇ ਵਿੱਚ ਵੀ ਘੱਟੋ-ਘੱਟ 50 ਲੋਕਾਂ ਦੀ ਮੌਤ ਹੋ ਗਈ ਹੈ। ਸ਼ਰੀਫ ਨੇ ਮੀਂਹ ਅਤੇ ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਦੀ ਯਾਤਰਾ ਕੀਤੀ ਅਤੇ ਪੀੜਤਾਂ ਨੂੰ ਹਰ ਸੰਭਵ ਮਦਦ ਦਾ ਵਾਅਦਾ ਕੀਤਾ, ਜਿਸ ਵਿੱਚ ਹਰੇਕ ਮ੍ਰਿਤਕ ਦੇ ਵਾਰਸਾਂ ਲਈ 10 ਲੱਖ ਰੁਪਏ ਦਾ ਮੁਆਵਜ਼ਾ ਵੀ ਸ਼ਾਮਲ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਤਾਈਵਾਨ ਨੇ ਵੀ ਸ਼ੁਰੂ ਕੀਤਾ ਅਭਿਆਸ, ਕਿਹਾ ‘ਚੀਨ ਕਰ ਰਿਹੈ ਸਾਡੇ ‘ਤੇ ਹਮਲੇ ਦੀ ਤਿਆਰੀ’

ਤਾਈਪੇ: ਤਾਈਵਾਨ ਨੇ ਵੀ ਚੀਨ ਦੇ ਹਮਲੇ ਦਾ ਜਵਾਬ ਦੇਣ ਲਈ ਅਭਿਆਸ ਸ਼ੁਰੂ ਕਰ ਦਿੱਤਾ …

Leave a Reply

Your email address will not be published.