ਨਿਊਜ਼ ਡੈਸਕ: ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਜਿਸ ਨੇ ਮੱਧ ਪ੍ਰਦੇਸ਼ ਦੇ ਖਜੁਰਾਹੋ ਹਵਾਈ ਅੱਡੇ ਤੋਂ ਉਡਾਣ ਭਰੀ ਸੀ। ਪਰ ਥੋੜੇ ਸਮੇਂ ਬਾਅਦ ਤਕਨੀਕੀ ਖਰਾਬੀ ਦਾ ਸਾਹਮਣਾ ਕਰਨਾ ਪਿਆ। 10 ਮਿੰਟ ਤੱਕ ਹਵਾ ਵਿਚ ਰਹਿਣ ਤੋਂ ਬਾਅਦ ਅਖਿਲੇਸ਼ ਯਾਦਵ ਨੂੰ ਸੁਰੱਖਿਅਤ ਢੰਗ ਨਾਲ ਉਥੋਂ ਉਤਾਰ ਲਿਆ ਗਿਆ।
ਪਾਰਟੀ ਦੇ ਇਕ ਨੇਤਾ ਨੇ ਇਹ ਜਾਣਕਾਰੀ ਦਿੱਤੀ। ਸਪਾ ਦੇ ਰਾਸ਼ਟਰੀ ਬੁਲਾਰੇ ਯਸ਼ ਭਾਰਤੀ ਨੇ ਕਿਹਾ ਕਿ ਯਾਦਵ ਨੇ ਸਿੱਧੀ ਅਤੇ ਚਿਤਰਕੂਟ ਵਿਧਾਨ ਸਭਾ ਸੀਟਾਂ ‘ਤੇ ਆਪਣੀ ਪਾਰਟੀ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨਾ ਸੀ, ਪਰ ਉਨ੍ਹਾਂ ਨੂੰ ਦੋਵੇਂ ਪ੍ਰੋਗਰਾਮ ਰੱਦ ਕਰਨ ਲਈ ਮਜਬੂਰਹੋਣਾ ਪਿਆ। ਉਨ੍ਹਾਂ ਦੱਸਿਆ ਕਿ ਯਾਦਵ ਨੂੰ ਲੈ ਕੇ ਜਾਣ ਵਾਲਾ ਹੈਲੀਕਾਪਟਰ 10 ਮਿੰਟ ਤੱਕ ਹਵਾ ਵਿੱਚ ਰਿਹਾ। ਕੁਝ ਤਕਨੀਕੀ ਖਰਾਬੀ ਆਉਣ ਕਾਰਨ ਇਹ ਦੁਪਹਿਰ 12.30 ਵਜੇ ਦੇ ਕਰੀਬ ਸੁਰੱਖਿਅਤ ਹਵਾਈ ਅੱਡੇ ‘ਤੇ ਪਰਤਿਆ।
ਦਸਣਯੋਗ ਹੈ ਕਿ ਮੱਧ ਪ੍ਰਦੇਸ਼ ‘ਚ 17 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨਾਲ ਗਠਜੋੜ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਆਪਣੀ ਪਾਰਟੀ ਦੇ ਉਮੀਦਵਾਰਾਂ ਲਈ ਜ਼ੋਰਦਾਰ ਪ੍ਰਚਾਰ ਕਰ ਰਹੇ ਹਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.