ਗੁਜਰਾਤ : ਗੁਜਰਾਤ ਦੇ ਪੋਰਬੰਦਰ ਵਿੱਚ ਕੋਸਟ ਗਾਰਡ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ 3 ਲੋਕਾਂ ਦੀ ਮੌ.ਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਦੁਪਹਿਰ 12 ਵਜੇ ਕੋਸਟਯਾਰਡ ਏਅਰ ਇਨਕਲੇਵ ਏਅਰਪੋਰਟ ‘ਤੇ ਵਾਪਰਿਆ। ਪੋਰਬੰਦਰ ਦੇ ਕੋਸਟ ਗਾਰਡ ਏਅਰ ਇਨਕਲੇਵ ਤੋਂ ਉਡਾਣ ਭਰਦੇ ਸਮੇਂ ਹੈਲੀਕਾਪਟਰ ਵਿਚ ਤਕਨੀਕੀ ਖ਼ਰਾਬੀ ਆ ਗਈ ਤੇ ਉਹ ਹਾਦਸਾਗ੍ਰਸਤ ਹੋ ਗਿਆ। ਉਸ ਸਮੇਂ ਹੈਲੀਕਾਪਟਰ ’ਚ ਦੋ ਪਾਇਲਟਾਂ ਸਮੇਤ ਕੁੱਲ ਪੰਜ ਲੋਕ ਸਵਾਰ ਸਨ। ਇਸ ਹਾਦਸੇ ‘ਚ ਦੋ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਹੈਲੀਕਾਪਟਰ ਰੁਟੀਨ ਦੀ ਉਡਾਣ ‘ਤੇ ਸੀ ਅਤੇ ਹੈਲੀਕਾਪਟਰ ਦੇ ਲੈਂਡਿੰਗ ਦੌਰਾਨ ਇਹ ਹਾਦਸਾ ਵਾਪਰਿਆ। ਲੈਂਡਿੰਗ ਦੌਰਾਨ ਹੈਲੀਕਾਪਟਰ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਤਿੰਨ ਦੀ ਮੌ.ਤ ਹੋ ਗਈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਤੰਬਰ ‘ਚ ਹੀ ਭਾਰਤੀ ਤੱਟ ਰੱਖਿਅਕ ਦਾ ਧਰੁਵ ਹੈਲੀਕਾਪਟਰ ਅਰਬ ਸਾਗਰ ‘ਚ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ਵਿੱਚ ਚਾਲਕ ਦਲ ਦੇ ਤਿੰਨ ਮੈਂਬਰ ਲਾਪਤਾ ਹੋ ਗਏ ਸਨ। ਚਾਲਕ ਦਲ ਦੇ ਇਕ ਮੈਂਬਰ ਨੂੰ ਬਚਾ ਲਿਆ ਗਿਆ। ਇਸ ਤੋਂ ਪਹਿਲਾਂ ਮਾਰਚ ਵਿੱਚ ਵੀ ਜਲ ਸੈਨਾ ਦੇ ਧਰੁਵ ਹੈਲੀਕਾਪਟਰ ਨੂੰ ਅਰਬ ਸਾਗਰ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।