BIG NEWS : ਮਹਾਰਾਸ਼ਟਰ ‘ਚ ਹੈਲੀਕਾਪਟਰ ਹਾਦਸਾਗ੍ਰਸਤ, ਇੱਕ ਹਲਾਕ

TeamGlobalPunjab
1 Min Read

ਜਲਗਾਉਂ : ਮਹਾਰਾਸ਼ਟਰ ਦੇ ਜਲਗਾਉਂ ਜ਼ਿਲੇ ਦੇ ਚੋਪੜਾ ਤਾਲੁਕਾ ਦੇ ਜੰਗਲ ਵਿੱਚ ਸ਼ੁੱਕਰਵਾਰ ਨੂੰ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਹ ਹਾਦਸਾ ਸ਼ਾਮ 4.30 ਵਜੇ ਦੇ ਕਰੀਬ ਵਰਦੀ ਸ਼ਿਵਾਰਾ ਨੇੜੇ ਵਾਪਰਿਆ। ਮੁੱਢਲੀ ਜਾਣਕਾਰੀ ਦੇ ਅਨੁਸਾਰ ਇਸ ਹਾਦਸੇ ਵਿੱਚ ਇੱਕ ਪਾਇਲਟ ਦੀ ਮੌਤ ਹੋ ਗਈ ਹੈ।

ਇਕ ਮਹਿਲਾ ਪਾਇਲਟ ਵੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ। ਮਹਿਲਾ ਪਾਇਲਟ ਦਾ ਨਾਮ ਅੰਸ਼ਿਕਾ ਗੁਰਜਰ ਹੈ। ਸਥਾਨਕ ਆਦਿਵਾਸੀਆਂ ਨੇ ਜ਼ਖਮੀ ਮਹਿਲਾ ਪਾਇਲਟ ਨੂੰ ਹਾਦਸਾਗ੍ਰਸਤ ਹੈਲੀਕਾਪਟਰ ਤੋਂ ਉਤਾਰ ਕੇ ਨੇੜੇ ਦੇ ਹਸਪਤਾਲ ਵਿਚ ਇਲਾਜ ਲਈ ਪਹੁੰਚਾਇਆ। ਦੱਸਿਆ ਜਾ ਰਿਹਾ ਹੈ ਕਿ ਹਾਦਸਾਗ੍ਰਸਤ ਹੈਲੀਕਾਪਟਰ ਇੱਕ ਐਵੀਏਸ਼ਨ ਅਕੈਡਮੀ ਦਾ ਸੀ ।

- Advertisement -

ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਤੋਂ ਇਲਾਵਾ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਰਾਹਤ ਕਾਰਜ ਜਾਰੀ ਹਨ ਅਤੇ ਮਲਬੇ ਨੂੰ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।

 

ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਹਾਦਸੇ ਨੂੰ ਮੰਦਭਾਗਾ ਦੱਸਿਆ ਹੈ ਅਤੇ ਮ੍ਰਿਤਕ ਪਾਇਲਟ ਦੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ ਹੈ।

 

ਜਿੱਥੇ ਇਹ ਹਾਦਸਾ ਹੋਇਆ ਉਸ ਜਗ੍ਹਾ ਤੋਂ ਸਤਪੁਰਾ ਪਰਬਤ ਲੜੀ ਲੰਘਦੀ ਹੈ । ਇਸ ਖੇਤਰ ਨੂੰ ਰਾਮ ਤਲਾਬ ਦੇ ਵਜੋਂ ਵੀ ਜਾਣਿਆ ਜਾਂਦਾ ਹੈ । ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹੈਲੀਕਾਪਟਰ ਕਿਵੇਂ ਕ੍ਰੈਸ਼ ਹੋਇਆ ਸੀ।

Share this Article
Leave a comment