ਕੇਦਾਰਨਾਥ ਧਾਮ ਨੇੜੇ ਹੈਲੀਕਾਪਟਰ ਹਾਦਸਾਗ੍ਰਸਤ, 7 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

Global Team
2 Min Read

ਨਿਊਜ਼ ਡੈਸਕ: ਕੇਦਾਰਨਾਥ ਤੋਂ ਸ਼ਰਧਾਲੂਆਂ ਨੂੰ ਲੈ ਕੇ ਗੁਪਤਕਾਸ਼ੀ ਵਾਪਿਸ ਆ ਰਿਹਾ ਇੱਕ ਹੈਲੀਕਾਪਟਰ ਗੌਰੀਕੁੰਡ ਨੇੜੇ ਧੂਰੀ ਖੜਕ ਨੇੜੇ ਹਾਦਸਾਗ੍ਰਸਤ ਹੋ ਗਿਆ ਹੈ। ਹਾਸਿਲ ਜਾਣਕਾਰੀ ਅਨੁਸਾਰ ਹੈਲੀਕਾਪਟਰ ਹਾਦਸੇ ਵਿੱਚ ਹੁਣ ਤੱਕ ਸੱਤ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਇਹ ਘਟਨਾ ਅੱਜ ਸਵੇਰੇ 5 ਵਜੇ ਦੇ ਕਰੀਬ ਵਾਪਰੀ ਦੱਸੀ ਜਾ ਰਹੀ ਹੈ। ਹੈਲੀਕਾਪਟਰ ਆਰੀਅਨ ਹੈਲੀ ਐਵੀਏਸ਼ਨ ਦਾ ਦੱਸਿਆ ਜਾ ਰਿਹਾ ਹੈ। ਇਸ ਹੈਲੀਕਾਪਟਰ ਵਿੱਚ ਪਾਇਲਟ ਸਮੇਤ ਛੇ ਲੋਕ ਸਵਾਰ ਸਨ। ਗੌਰੀਕੁੰਡ ਵਿੱਚ ਉਚਾਈਆਂ ਦੇ ਨੇੜੇ ਘਾਹ ਇਕੱਠਾ ਕਰ ਰਹੀਆਂ ਔਰਤਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਹੈਲੀਕਾਪਟਰ ਦੇ ਕਰੈਸ਼ ਹੋਣ ਤੋਂ ਬਾਅਦ ਧੂੰਆਂ ਉੱਠਦਾ ਦੇਖਿਆ ਗਿਆ।

ਉੱਤਰਾਖੰਡ ਦੇ ਏਡੀਜੀ ਕਾਨੂੰਨ ਅਤੇ ਵਿਵਸਥਾ ਡਾ. ਵੀ. ਮੁਰੂਗੇਸ਼ਨ ਨੇ ਕਿਹਾ, “ਦੇਹਰਾਦੂਨ ਤੋਂ ਕੇਦਾਰਨਾਥ ਜਾ ਰਿਹਾ ਇੱਕ ਹੈਲੀਕਾਪਟਰ ਗੌਰੀਕੁੰਡ ਵਿੱਚ ਲਾਪਤਾ ਹੋ ਗਿਆ ਹੈ। ਹੈਲੀਕਾਪਟਰ ਤ੍ਰਿਜੁਗੀਨਾਰਾਇਣ ਅਤੇ ਗੌਰੀਕੁੰਡ ਦੇ ਵਿਚਕਾਰ ਲਾਪਤਾ ਹੋ ਗਿਆ ਸੀ। ਉਨ੍ਹਾਂ ਕਿਹਾ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਐਨਡੀਆਰਐਫ ਅਤੇ ਐਸਡੀਆਰਐਫ ਟੀਮਾਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ।

ਸੀਐਮ ਧਾਮੀ ਨੇ ਸੋਸ਼ਲ ਮੀਡੀਆ ਐਕਸ ‘ਤੇ ਕਿਹਾ ਕਿ  ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਇੱਕ ਹੈਲੀਕਾਪਟਰ ਦੇ ਹਾਦਸੇ ਦੀ ਬਹੁਤ ਹੀ ਦੁਖਦਾਈ ਖ਼ਬਰ ਮਿਲੀ ਹੈ। SDRF, ਸਥਾਨਿਕ ਪ੍ਰਸ਼ਾਸਨ ਅਤੇ ਹੋਰ ਬਚਾਅ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਮੈਂ ਬਾਬਾ ਕੇਦਾਰ ਨੂੰ ਸਾਰੇ ਯਾਤਰੀਆਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment