ਹੇਮੰਤ ਬਿਸਵਾ ਸਰਮਾ ਹੋਣਗੇ ਅਸਾਮ ਦੇ ਨਵੇਂ ਮੁੱਖ ਮੰਤਰੀ, ਚੁਣੇ ਗਏ ਵਿਧਾਇਕ ਦਲ ਦੇ ਆਗੂ

TeamGlobalPunjab
1 Min Read

ਗੁਵਾਹਾਟੀ : ਹੇਮੰਤ ਬਿਸਵਾ ਸਰਮਾ ਅਸਾਮ ਦੇ ਨਵੇਂ ਮੁੱਖ ਮੰਤਰੀ ਬਣਨਗੇ । ਅਸਾਮ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਇਕ ਹਫ਼ਤੇ ਬਾਅਦ ਜੇਤੂ ਰਹੀ ਭਾਜਪਾ ਨੇ ਐਤਵਾਰ ਨੂੰ ਮੁੱਖ ਮੰਤਰੀ ਦੇ ਨਾਮ ਦਾ ਫ਼ੈਸਲਾ ਕੀਤਾ ।

 

ਹੇਮੰਤ ਬਿਸਵਾ ਸਰਮਾ ਨੂੰ ਵਿਧਾਇਕ ਦਲ ਦੀ ਬੈਠਕ ਦਾ ਨੇਤਾ ਚੁਣਿਆ ਗਿਆ ਹੈ। ਵਿਧਾਇਕ ਦਲ ਦੀ ਬੈਠਕ ਵਿੱਚ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ, ਪਾਰਟੀ ਜਨਰਲ ਸਕੱਤਰ ਅਰੁਣ ਸਿੰਘ ਅਤੇ ਭਾਜਪਾ ਦੇ ਅਸਾਮ ਇੰਚਾਰਜ ਬੈਜਯੰਤ ਪਾਂਡਾ ਵੀ ਹਾਜ਼ਿਰ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਸਰਬੰੰਦ ਸੋਨੋਵਾਲ ਨੇ ਰਾਜਪਾਲ ਜਗਦੀਸ਼ ਮੁਖੀ ਨੂੰ ਆਪਣਾ ਅਸਤੀਫਾ ਸੌਂਪਿਆ ਸੀ।

ਸਰਮਾ ਅਤੇ ਸੋਨੋਵਾਲ ਸ਼ਨੀਵਾਰ ਨੂੰ ਹੀ ਦਿੱਲੀ ਵਿੱਚ ਹਾਈ ਕਮਾਨ ਨੂੰ ਮਿਲਣ ਤੋਂ ਬਾਅਦ ਵਾਪਸ ਪਰਤੇ ਸਨ। ਦਿੱਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਰਿਹਾਇਸ਼ ‘ਤੇ ਇੱਕ ਉੱਚ-ਪੱਧਰੀ ਮੀਟਿੰਗ ਕੀਤੀ ਗਈ।

ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ ਦੀ ਮੌਜੂਦਗੀ ਵਿੱਚ ਹੋਈ ਬੈਠਕ ਵਿੱਚ ਨਵੇਂ ਮੁੱਖ ਮੰਤਰੀ ਦੇ ਨਾਮ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ। ਉਸ ਸਮੇਂ ਤੋਂ ਸਰਮਾ ਦੇ ਮੁੱਖ ਮੰਤਰੀ ਬਣਨ ਦੀ ਅਟਕਲਾਂ ਲਗਾਈਆਂ ਜਾ ਰਹੀਆਂ ਸਨ।

ਭਾਜਪਾ ਨੇ ਇੱਥੇ ਲਗਾਤਾਰ ਦੂਜੀ ਵਾਰ ਸੱਤਾ ਹਾਸਲ ਕੀਤੀ ਹੈ ।

Share This Article
Leave a Comment