ਨਵੀਂ ਦਿੱਲੀ: ਜ਼ਮਾਨਤ ਮਿਲਣ ਤੋਂ ਬਾਅਦ ‘ਆਪ’ ਨੇਤਾ ਸੰਜੇ ਸਿੰਘ ਤਿਹਾੜ ਜੇਲ੍ਹ ਤੋਂ ਜ਼ਮਾਨਤ ‘ਤੇ ਰਿਹਾਅ ਹੋ ਗਏ ਹਨ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ‘ਆਪ’ ਨੇਤਾ ਸੰਜੇ ਸਿੰਘ ਨੇ ਤਿਹਾੜ ਜੇਲ੍ਹ ਤੋਂ ਰਿਹਾਅ ਹੋਣ ‘ਤੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ, “ਇਹ ਜਸ਼ਨ ਮਨਾਉਣ ਦਾ ਸਮਾਂ ਨਹੀਂ ਹੈ, ਇਹ ਸੰਘਰਸ਼ ਕਰਨ ਦਾ ਸਮਾਂ ਹੈ। ਸਾਡੀ ਪਾਰਟੀ ਦੇ ਸਭ ਤੋਂ ਵੱਡੇ ਨੇਤਾਵਾਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਜੇਲ੍ਹ ਭੇਜਿਆ ਗਿਆ ਹੈ। ਸਾਨੂੰ ਪੂਰਾ ਭਰੋਸਾ ਹੈ ਕਿ ਇਸ ਜੇਲ੍ਹ ਦੇ ਤਾਲੇ ਤੋੜ ਦਿੱਤੇ ਜਾਣਗੇ ਅਤੇ ਅਰਵਿੰਦ ਕੇਜਰੀਵਾਲ ਨੂੰ ਰਿਹਾਅ ਕਰ ਦਿੱਤਾ ਜਾਵੇਗਾ।
‘ਆਪ’ ਆਗੂ ਸੰਜੇ ਸਿੰਘ ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੈਂ ਦੱਸਣਾ ਚਾਹੁੰਦਾ ਹਾਂ ਕਿ ਇਹ ਆਮ ਆਦਮੀ ਪਾਰਟੀ ਹੈ, ਇਸ ਦਾ ਜਨਮ ਅੰਦੋਲਨ ਦੀ ਕੁੱਖ ਤੋਂ ਹੋਇਆ ਹੈ, ਇਹ ਕਿਸੇ ਤੋਂ ਡਰਦੀ ਨਹੀਂ ਹੈ। ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਜੇਲ੍ਹ ਭੇਜਿਆ, ਕਿਉਂ? ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕੀ ਗੁਨਾਹ ਹੈ? ਉਨ੍ਹਾਂ ਦਾ ਗੁਨਾਹ ਇਹ ਹੈ ਕਿ ਉਹ ਦਿੱਲੀ ਦੇ 2 ਕਰੋੜ ਲੋਕਾਂ ਨੂੰ ਚੰਗੀ ਸਿੱਖਿਆ ਦੇਣਾ ਚਾਹੁੰਦੇ ਹਨ, ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਭੇਜਣਾ ਚਾਹੁੰਦੇ ਹਨ, ਮੁਫਤ ਪਾਣੀ ਦੇਣਾ ਚਾਹੁੰਦੇ ਹਨ। ਤੁਸੀਂ ਖੁਲ੍ਹੇ ਕੰਨਾਂ ਨਾਲ ਸੁਣੋ, ਹਰ ‘ਆਪ’ ਦਾ ਵਰਕਰ, ਹਰ ਆਗੂ, ਹਰ ਮੰਤਰੀ ਅਤੇ ਵਿਧਾਇਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਖੜ੍ਹਾ ਹੈ।
ਕੀ ਕਹਿ ਰਹੇ ਹਨ ਭਾਜਪਾ ਵਾਲੇ ?- ਸੰਜੇ ਸਿੰਘ
ਤਿਹਾੜ ਜੇਲ ਤੋਂ ਬਾਹਰ ਆਉਣ ਤੋਂ ਬਾਅਦ ‘ਆਪ’ ਨੇਤਾ ਸੰਜੇ ਸਿੰਘ ਨੇ ਕਿਹਾ, “ਭਾਜਪਾ ਵਾਲੇ ਕੀ ਕਹਿ ਰਹੇ ਹਨ? ਭਾਜਪਾ ਵਾਲੇ ਕਹਿ ਰਹੇ ਹਨ ਕਿ ਕੇਜਰੀਵਾਲ ਅਸਤੀਫਾ ਕਿਉਂ ਨਹੀਂ ਦਿੰਦੇ? ਉਹ ਕੇਜਰੀਵਾਲ ਦਾ ਅਸਤੀਫਾ ਨਹੀਂ ਮੰਗ ਰਹੇ, ਉਹ ਕਹਿ ਰਹੇ ਹਨ ਕਿ ਕੇਜਰੀਵਾਲ 2 ਕਰੋੜ ਲੋਕਾਂ ਦਾ ਮੁਫਤ ਪਾਣੀ ਕਿਉਂ ਨਹੀਂ ਬੰਦ ਕਰਦੇ, ਮੁਫਤ ਬਿਜਲੀ ਕਿਉਂ ਨਹੀਂ ਬੰਦ ਕਰਦੇ, ਮੁਹੱਲਾ ਕਲੀਨਿਕ ਕਿਉਂ ਨਹੀਂ ਬੰਦ ਕਰਦੇ?
- Advertisement -
‘ਆਪ’ ਆਗੂ ਸੰਜੇ ਸਿੰਘ ਨੇ ਕਿਹਾ ਕਿ ਸਾਡੇ ਵਰਕਰ ਭਾਜਪਾ ਤੋਂ ਡਰਨ ਵਾਲੇ ਨਹੀਂ ਹਨ। ਤੁਸੀਂ ਲ਼ਾਠ ਦੀ ਵਰਤੋਂ ਕਰੋਗੇ, ਠੀਕ ਹੈ? ਸਾਡੇ ਮੋਢੇ ਤੁਹਾਡੀ ਲਾਠੀ ਨਾਲੋਂ ਵੀ ਮਜ਼ਬੂਤ ਹਨ, ਆਮ ਆਦਮੀ ਪਾਰਟੀ ਦੇ ਹਰ ਵਰਕਰ ਦਾ ਜਜ਼ਬਾ ਉਸ ਤੋਂ ਵੀ ਮਜ਼ਬੂਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲਈ ਮੇਰਾ ਇੱਕ ਨਾਅਰਾ ਹੈ- ‘ਜਿੰਨਾ ਵੱਡਾ ਭ੍ਰਿਸ਼ਟਾਚਾਰੀ, ਓਨਾ ਹੀ ਵੱਡਾ ਪਦਅਧਿਕਾਰੀ।’
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।