ਨਸ਼ਾ ਤਸਕਰ ਟੈਕਸੀ ਚਾਲਕ ਕੋਲੋਂ 5.7 ਕਰੋੜ ਦੀ ਹੈਰੋਇਨ ਬਰਾਮਦ

Rajneet Kaur
2 Min Read

ਲੁਧਿਆਣਾ : ਹੈਰੋਇਨ ਦੀ ਵੱਡੀ ਬਰਾਮਦਗੀ ਕਰਦਿਆਂ ਐਸਟੀਐਫ ਲੁਧਿਆਣਾ ਰੇਂਜ ਦੀ ਟੀਮ ਨੇ ਬਚਿੱਤਰ ਕਾਲੋਨੀ ਦੇ ਵਾਸੀ ਮੁਲਜ਼ਮ ਅਰਜਨ ਸਿੰਘ (40) ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮ ਦੇ ਸਕੂਟਰ ਚੋਂ 1 ਕਿੱਲੋ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ STF ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਮੁਲਜ਼ਮ ਐਵਰੈਸਟ ਪਬਲਿਕ ਸਕੂਲ ਨੇੜੇ ਸਕੂਟੀ ’ਤੇ ਹੈਰੋਇਨ ਦੀ ਤਸਕਰੀ ਕਰਨ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਸ ਨੂੰ ਚੈਕਿੰਗ ਲਈ ਰੋਕਿਆ ਗਿਆ ‘ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੂੰ ਫੜ ਲਿਆ ਗਿਆ ਹੈ। STF ਨੇ ਮੁਲਜ਼ਮ ਕੋਲੋਂ 1 ਕਿਲੋ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਐਸਟੀਐਫ ਲੁਧਿਆਣਾ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੇ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਕਾਰ ਡਰਾਈਵਰ ਹੈ ਅਤੇ ਉਹ ਪਿਛਲੇ ਤਿੰਨ ਸਾਲ ਤੋਂ ਹੈਰੋਇਨ ਦੀ ਤਸਕਰੀ ਵੀ ਕਰ ਰਿਹਾ ਹੈ। ਮੁਲਜ਼ਮ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਉਸ ਨੂੰ ਅੰਮ੍ਰਿਤਸਰ ਤੋਂ ਆਇਆ ਇਕ ਨੌਜਵਾਨ ਦੇ ਕੇ ਗਿਆ ਸੀ। ਪੜਤਾਲ ਦੇ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਦੇ ਖ਼ਿਲਾਫ਼ ਥਾਣਾ ਹੈਬੋਵਾਲ ਵਿੱਚ ਚੋਰੀ ਦਾ ਮੁਕੱਦਮਾ ਦਰਜ ਹੈ। ਐਸਟੀਐਫ ਦੇ ਇੰਚਾਰਜ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਵਧੇਰੇ ਪੁੱਛਗਿੱਛ ਕਰਕੇ ਹੋਰ ਜਾਣਕਾਰੀ ਹਾਸਲ ਕੀਤੀਆਂ ਜਾਣਗੀਆਂ। ਐਸਟੀਐਫ ਦੀ ਟੀਮ ਮੁਲਜ਼ਮ ਦੇ ਸਾਥੀਆਂ ਦਾ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment