ਪੰਜਾਬ ਵਿੱਚ ਹਾਈ ਅਲਰਟ ਜਾਰੀ , ਮੁਲਾਜਮਾਂ ਦੀਆਂ ਛੁਟੀਆਂ ‘ਤੇ ਲੱਗੀ ਰੋਕ

Global Team
2 Min Read

ਪੰਜਾਬ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਅੱਜ ਮੀਟਿੰਗ ਬੁਲਾਈ ਗਈ ਹੈ । ਦੱਸ ਦਈਏ ਕਿ ਪੰਜਾਬ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਚੱਲ ਰਹੇ ‘ਵਾਰਿਸ਼ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਕੁਝ ਦਿਨ ਪਹਿਲਾਂ ਵੀਡੀਓ ਜਾਰੀ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵਿਸਾਖੀ ਮੌਕੇ ਸਰਬੱਤ ਖਾਲਸਾ ਬੁਲਾਉਣ ਦੀ ਅਪੀਲ ਕੀਤੀ ਸੀ।
ਹਾਲਾਂਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਤੋਂ 14 ਅਪ੍ਰੈਲ ਤੱਕ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਹੈ। ਜਥੇਦਾਰ ਵੱਲੋਂ ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਇਸ ਮੌਕੇ ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਲਗਪਗ ਖ਼ਤਮ ਹੋ ਗਈ ਹੈ।ਇਸ ਦੇ ਨਾਲ ਹੀ ਦੱਸ ਦਿੰਦੇ ਹਾਂ ਕਿ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਤੇ ਅਫਸਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਦੇ ਦਫ਼ਤਰ ਵੱਲੋਂ ਪੰਜਾਬ ਦੇ ਸਾਰੇ ਪੁਲਿਸ ਦਫ਼ਤਰਾਂ ਦੇ ਮੁਖੀਆਂ ਨੂੰ ਭੇਜੇ ਇੱਕ ਜ਼ਰੂਰੀ ਮੈਸਿਜ ਵਿੱਚ ਮੁਲਾਜ਼ਮਾਂ ਦੀਆਂ ਛੁੱਟੀਆਂਂ 14 ਅਪ੍ਰੈਲ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਇੱਥੋਂ ਤੱਕ ਕਿ ਮੁਖੀਆਂ ਨੂੰ 14 ਅਪ੍ਰੈਲ, 2023 ਤੱਕ ਕਿਸੇ ਵੀ ਕਿਸਮ ਦੀ ਨਵੀਂ ਛੁੱਟੀ ਮਨਜ਼ੂਰ ਨਾ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਪਹਿਲਾਂ ਤੋਂ ਮਨਜ਼ੂਰ ਕੀਤੀਆਂ ਹਰ ਕਿਸਮ ਦੀਆਂ ਛੁੱਟੀਆਂ ਤੁਰੰਤ ਰੱਦ ਕਰਨ ਲਈ ਕਿਹਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦਾ ਇਹ ਕਦਮ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 12 ਤੋਂ 14 ਅਪ੍ਰੈਲ ਤੱਕ ਵਿਸਾਖੀ ਸਮਾਗਮ ਉਲੀਕਣ ਦੇ ਮੱਦਨਜ਼ਰ ਚੁੱਕਿਆ ਗਿਆ ਮੰਨਿਆ ਜਾ ਰਿਹਾ ਹੈ। ਜਿਸਦੇ ਕਰਕੇ ਮੁਲਾਜ਼ਮਾਂ ਦੀਆਂ ਰੱਦ ਕੀਤੀਆਂ ਗਈਆਂ ਹਨ। ਇਸ ਸਮਾਗਮ ਵਿੱਚ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਵੀ ਚਰਚਾ ਕੀਤੀ ਜਾਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment