ਹਾਈਕੋਰਟ ਵਲੋਂ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖ਼ਾਰਜ

Prabhjot Kaur
2 Min Read

ਚੰਡੀਗੜ੍ਹ (ਦਰਸ਼ਨ ਸਿੰਘ ਸਿੱਧੂ) : ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਬੀਤੇ ਦਿਨੀਂ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ, ਜਿਸ ਨੂੰ ਮਨੀਸ਼ਾ ਗੁਲਾਟੀ ਨੇ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ ਤੇ ਹਾਈਕੋਰਟ ਵਲੋਂ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖ਼ਾਰਜ ਕਰ ਦਿੱਤੀ ਗਈ ਹੈ। ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਹਾਈਕੋਰਟ ਨੇ ਮੰਗਲਵਾਰ ਨੂੰ ਆਪਣਾ ਫੈਸਲਾ ਸੁਣਾਇਆ।

ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ ਅਹੁਦੇ ਤੋਂ ਹਟਾ ਦਿੱਤਾ ਹੈ। ਪਹਿਲੀ ਵਾਰ ਵੀ ਉਹ ਹਾਈਕੋਰਟ ਪਹੁੰਚੀ ਸੀ, ਜਿਸ ਤੋਂ ਬਾਅਦ ਸਰਕਾਰ ਨੇ ਆਪਣਾ ਫੈਸਲਾ ਵਾਪਸ ਲੈ ਲਿਆ ਸੀ। ਹੁਣ ਅਹੁਦੇ ਤੋਂ ਹਟਾਉਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਅਤੇ ਹਾਈਕੋਰਟ ਨੂੰ ਤਕਨੀਕੀ ਕਾਰਨਾਂ ਦੇ ਆਧਾਰ ‘ਤੇ ਹੁਕਮ ਰੱਦ ਕਰਨ ਦੀ ਮੰਗ ਕੀਤੀ ਗਈ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ।

ਮਨੀਸ਼ਾ ਗੁਲਾਟੀ ਨੇ ਸੀਨੀਅਰ ਵਕੀਲ ਚੇਤਨ ਮਿੱਤਲ ਰਾਹੀਂ ਪਟੀਸ਼ਨ ਦਾਇਰ ਕਰਦਿਆਂ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਦੀ ਨਿਯੁਕਤੀ 13 ਮਾਰਚ 2018 ਨੂੰ ਤੈਅ ਪ੍ਰਕਿਰਿਆ ਤਹਿਤ ਤਿੰਨ ਸਾਲਾਂ ਲਈ ਕੀਤੀ ਗਈ ਸੀ। ਉਨ੍ਹਾਂ ਦਾ ਕਾਰਜਕਾਲ 18 ਸਤੰਬਰ 2020 ਤੋਂ 19 ਮਾਰਚ 2021 ਤੱਕ ਅਤੇ ਫਿਰ ਬਾਅਦ ਵਿੱਚ 18 ਮਾਰਚ 2024 ਤੱਕ ਵਧਾ ਦਿੱਤਾ ਗਿਆ ਸੀ। ਉਸ ਨੂੰ ਇਹ ਵਾਧਾ ਵੀ ਤੈਅ ਪ੍ਰਕਿਰਿਆ ਅਨੁਸਾਰ ਦਿੱਤਾ ਗਿਆ ਸੀ।

ਪਟੀਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ 31 ਜਨਵਰੀ ਨੂੰ ਉਨ੍ਹਾਂ ਦੇ ਐਕਸਟੈਂਸ਼ਨ ਆਰਡਰ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਐਕਟ ਦੀ ਉਲੰਘਣਾ ਕਰਕੇ ਉਸ ਨੂੰ ਐਕਸਟੈਂਸ਼ਨ ਦਿੱਤੀ ਗਈ ਸੀ। ਗੁਲਾਟੀ ਨੇ ਪਟੀਸ਼ਨ ‘ਚ ਕਿਹਾ ਸੀ ਕਿ ਜਿਸ ਅਥਾਰਟੀ ਅਤੇ ਐਕਟ ਤਹਿਤ ਉਨ੍ਹਾਂ ਦੀ ਨਿਯੁਕਤੀ ਕੀਤੀ ਗਈ ਹੈ, ਉਸ ‘ਚ ਵੀ ਵਾਧਾ ਕੀਤਾ ਜਾ ਸਕਦਾ ਹੈ। ਇਸ ਲਈ ਉਨ੍ਹਾਂ ਦੀ ਐਕਸਟੈਂਸ਼ਨ ਨੂੰ ਰੱਦ ਕਰਨ ਦਾ ਹੁਕਮ ਗਲਤ ਹੈ ਅਤੇ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment