ਸਿੱਪੀ ਸਿੱਧੂ ਕਤਲ ਕੇਸ ‘ਚ ਅਦਾਲਤ ਨੇ ਜੱਜ ਦੀ ਧੀ ਨੂੰ ਦਿੱਤੀ ਜ਼ਮਾਨਤ

Prabhjot Kaur
2 Min Read

ਚੰਡੀਗੜ੍ਹ: ਕੌਮੀ ਨਿਸ਼ਾਨੇਬਾਜ਼ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ਼ ਸਿੱਪੀ ਸਿੱਧੂ ਕਤਲ ਮਾਮਲੇ ਦੀ ਮੁੱਖ ਦੋਸ਼ੀ ਅਤੇ ਜੱਜ ਦੀ ਧੀ ਕਲਿਆਣੀ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਨੇ ਸੀਬੀਆਈ ਅਤੇ ਸ਼ਿਕਾਇਤਕਰਤਾ ਪੱਖ ਦੇ ਜਵਾਬ ਅਤੇ ਦਲੀਲਾਂ ਸੁਣਨ ਤੋਂ ਬਾਅਦ ਇਹ ਫੈਸਲਾ ਲਿਆ।

ਦੂਜੇ ਪਾਸੇ ਸੀਬੀਆਈ ਨੇ ਇਸ ਕਤਲ ਕੇਸ ਵਿੱਚ ਕਲਿਆਣੀ ਸਿੰਘ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਇਸ ਦੌਰਾਨ ਹਾਈਕੋਰਟ ਨੂੰ ਦੱਸਿਆ ਗਿਆ ਸੀ ਕਿ ਕਲਿਆਣੀ ਖ਼ਿਲਾਫ਼ ਉਨ੍ਹਾਂ ਕੋਲ ਚਸ਼ਮਦੀਦ ਗਵਾਹ ਹੈ ਪਰ ਉਸ ਦਾ ਨਾਂ ਗੁਪਤ ਰੱਖਿਆ ਗਿਆ ਸੀ।

CBI ਨੇ ਸੋਮਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਸਿੱਪੀ ਪਰਿਵਾਰ ਦੇ ਵਕੀਲ ਆਰ. ਐੱਸ. ਬੈਂਸ ਨੇ ਕਿਹਾ ਕਿ ਉਹ ਸੀ. ਬੀ. ਆਈ. ਵੱਲੋਂ ਟ੍ਰਾਇਲ ਕੋਰਟ ‘ਚ ਪੇਸ਼ ਕੀਤੀ ਚਾਰਜਸ਼ੀਟ ਅਤੇ ਵਿਸਥਾਰ ਪੂਰਵਕ ਹੁਕਮ ਪੜ੍ਹਨ ਤੋਂ ਬਾਅਦ ਅਗਲੀ ਕਾਰਵਾਈ ਕਰਨਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਸਬੂਤ ਨਾ ਮਿਟਾਏ ਜਾਂਦੇ ਤਾਂ ਇਹ ਮਾਮਲਾ 10 ਦਿਨਾਂ ਅੰਦਰ ਹੀ ਹੱਲ ਹੋ ਜਾਂਦਾ।

ਦੱਸਣਯੋਗ ਹੈ ਕਿ ਸੈਕਟਰ-27 ਦੇ ਪਾਰਕ ‘ਚ ਸਤੰਬਰ-2015 ਦੀ ਰਾਤ ਸਿੱਪੀ ਸਿੱਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਥਾਨ ‘ਤੇ ਸੀ. ਸੀ. ਟੀ. ਵੀ. ਫੁਟੇਜ ‘ਚ ਇੱਕ ਕੁੜੀ ਅਤੇ ਨੌਜਵਾਨ ਘਟਨਾ ਨੂੰ ਅੰਜਾਮ ਦਿੰਦੇ ਨਜ਼ਰ ਆਏ ਸਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment