328 ਪਾਵਨ ਸਰੂਪ ਮਾਮਲੇ ‘ਚ ਹਾਈਕੋਰਟ ਵੱਲੋਂ 4 ਮੁਲਜ਼ਮਾਂ ਨੂੰ ਅੰਤਰਿਮ ਜ਼ਮਾਨਤ

Global Team
1 Min Read

ਚੰਡੀਗੜ੍ਹ: ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਾਮਲੇ ਵਿੱਚ  ਇੱਕ ਵੱਡਾ ਫੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ ਇਸ ਕੇਸ ਦੇ ਚਾਰ ਮੁੱਖ ਮੁਲਜ਼ਮਾਂ—ਕੁਲਵੰਤ ਸਿੰਘ, ਬਾਜ਼ ਸਿੰਘ, ਗੁਰਬਚਨ ਸਿੰਘ ਅਤੇ ਗੁਰਮੁਖ ਸਿੰਘ—ਨੂੰ ਅੰਤਰਿਮ ਰਾਹਤ ਪ੍ਰਦਾਨ ਕਰ ਦਿੱਤੀ ਹੈ।

ਹਾਈਕੋਰਟ ਦੇ ਇਸ ਫੈਸਲੇ ਨਾਲ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ ਅਤੇ ਹੁਣ ਸਭ ਦੀ ਨਜ਼ਰ 28 ਅਪ੍ਰੈਲ ਨੂੰ ਹੋਣ ਵਾਲੀ ਅਗਲੀ ਸੁਣਵਾਈ ‘ਤੇ ਟਿਕੀ ਹੋਈ ਹੈ। ਮਾਮਲਾ ਕਾਫੀ ਸਮੇਂ ਤੋਂ ਚਰਚਾ ਵਿੱਚ ਰਿਹਾ ਹੈ ਅਤੇ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਣ ਕਰਕੇ ਇਸ ਨੂੰ ਲੈ ਕੇ ਲੋਕਾਂ ਵਿੱਚ ਗਹਿਰੀ ਚਿੰਤਾ ਵੀ ਪ੍ਰਗਟ ਕੀਤੀ ਜਾ ਰਹੀ ਹੈ। ਫਿਲਹਾਲ ਅਦਾਲਤ ਵੱਲੋਂ ਦਿੱਤੀ ਗਈ ਇਹ ਅੰਤਰਿਮ ਜ਼ਮਾਨਤ ਅਗਲੀ ਸੁਣਵਾਈ ਤੱਕ ਹੀ ਲਾਗੂ ਰਹੇਗੀ। ਅਦਾਲਤ ਦਾ ਵਿਸਤ੍ਰਿਤ ਹੁਕਮ ਅਜੇ ਅਪਲੋਡ ਹੋਣਾ ਬਾਕੀ ਹੈ, ਜਿਸ ਤੋਂ ਬਾਅਦ ਸ਼ਰਤਾਂ ਦਾ ਪੂਰਾ ਵੇਰਵਾ ਸਾਹਮਣੇ ਆਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment