ਚੰਡੀਗੜ੍ਹ: ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਣੇ ਕੇਂਦਰ ਸਰਕਾਰ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਖੁਦ ’ਤੇ ਲੱਗੇ NSA ਨੂੰ ਹਾਈਕੋਰਟ ’ਚ ਚੁਣੌਤੀ ਦਿੱਤੀ ਹੈ ਜਿਸ ’ਤੇ ਸੁਣਵਾਈ ਹੋਈ ਹੈ। ਇਸ ਪਟੀਸ਼ਨ ’ਤੇ ਹੁਣ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ।
ਪਟੀਸ਼ਨ ’ਚ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ’ਤੇ ਦੂਜੀ ਵਾਰ ਐਨਐਸਏ ਲੱਗਿਆ ਹੈ। ਇਸ ਸਬੰਧੀ ਜੋ ਵੀ ਕਾਰਨ ਦੱਸੇ ਗਏ ਹਨ ਉਹ ਪੂਰੀ ਤਰ੍ਹਾਂ ਗਲਤ ਹਨ ਅਤੇ ਹੁਣ ਉਹ ਸੰਸਦ ਦੀਆਂ ਚੋਣਾਂ ਜਿੱਤ ਚੁੱਕੇ ਹਨ। ਉਸ ’ਤੇ ਲੱਗਿਆ ਐਨਐਸਏ ਰੱਦ ਕੀਤਾ ਜਾਣਾ ਚਾਹੀਦਾ ਹੈ।
ਆਪਣੀ ਪਟੀਸ਼ਨ ’ਚ ਅੰਮ੍ਰਿਤਪਾਲ ਸਿੰਘ ਨੇ ਕੇਂਦਰ ਸਣੇ ਪੰਜਾਬ ਸਰਕਾਰ ਨੂੰ ਪੱਖ ਬਣਾਇਆ ਹੈ। ਜਿਸ ’ਤੇ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਜਦੋਂ ਪਹਿਲਾਂ ਐਨਐਸਏ ਲਗਾਇਆ ਗਿਆ ਸੀ ਉਸ ਸਮੇਂ ਅੰਮ੍ਰਿਤਪਾਲ ਸਿੰਘ ਉਸ ’ਤੇ ਕੋਈ ਚੁਣੌਤੀ ਨਹੀਂ ਦਿੱਤੀ ਸੀ। ਦੂਜੇ ਪਾਸੇ ਜਵਾਬ ਦਾਖਲ ਕਰਨ ਦੇ ਲਈ ਪੰਜਾਬ ਸਰਕਾਰ ਨੇ ਤਿੰਨ ਹਫਤਿਆਂ ਦਾ ਸਮਾਂ ਮੰਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।