ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਰਹੇ ਮਾਲਵਿੰਦਰ ਸਿੰਘ ਮਾਲੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਮਾਲੀ ਨੇ ਇਸ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੰਦਿਆਂ ਆਪਣੀ ਗ੍ਰਿਫ਼ਤਾਰੀ ਅਤੇ ਉਸ ਖ਼ਿਲਾਫ਼ ਦਰਜ ਕੀਤੇ ਕੇਸ ਨੂੰ ਚੁਣੌਤੀ ਦਿੱਤੀ ਹੈ। ਇਸ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 21 ਅਕਤੂਬਰ ਤੱਕ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮਾਲੀ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਸਰਕਾਰ ਨੇ ਇੱਕ ਸਿਆਸੀ ਸਾਜ਼ਿਸ਼ ਤਹਿਤ ਉਸ ਖ਼ਿਲਾਫ਼ ਇਹ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ ਕਿਉਂਕਿ ਉਹ ਲਗਾਤਾਰ ਪੰਜਾਬ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਦਾ ਆ ਰਿਹਾ ਹੈ। ਜਿਸ ਕਾਰਨ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਅਜਿਹੀ ਕਾਰਵਾਈ ਕਰ ਰਹੀ ਹੈ।
ਉਸ ਖ਼ਿਲਾਫ਼ 16 ਸਤੰਬਰ ਨੂੰ ਮੁਹਾਲੀ ਵਿਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ ਹੋਇਆ ਸੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਉਦੋਂ ਤੋਂ ਉਹ ਹਿਰਾਸਤ ਵਿੱਚ ਹੈ। ਹਾਈਕੋਰਟ ਨੇ ਮਾਲੀ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 21 ਅਕਤੂਬਰ ਤੱਕ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।