ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲੇ ‘ਚ ਰਵੀਨਾ ਤੇ ਫਰਾਹ ਨੂੰ ਹਾਈਕੋਰਟ ਵੱਲੋਂ ਰਾਹਤ

TeamGlobalPunjab
2 Min Read

ਚੰਡੀਗੜ੍ਹ: ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਅਤੇ ਫਿਲ‍ਮ ਨਿਰਮਾਤਾ ਫਰਾਹ ਖਾਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸਾਈਆਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਦਰਜ ਐੱਫਆਈਆਰ ਦੇ ਮਾਮਲੇ ਵਿੱਚ ਉਨ੍ਹਾਂ ਖਿਲਾਫ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਰਵੀਨਾ ਟੰਡਨ ਅਤੇ ਫਰਾਹ ਖਾਨ ਦੀਆਂ ਪਟੀਸ਼ਨਾਂ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ। ਹਾਈਕੋਰਟ ਨੇ ਪੁਲਿਸ ਨੂੰ ਦੋਵਾਂ ਦੇ ਖਿਲਾਫ ਕੋਈ ਕਾਰਵਾਈ ਨਾ ਕਰਨ ਦੇ ਆਦੇਸ਼ ਦਿੱਤੇ ਹਨ।

ਦੱਸ ਦਈਏ ਕਿ ਇੱਕ ਟੀਵੀ ਸ਼ੋਅ ਵਿੱਚ ਕੀਤੀ ਗਈ ਟਿੱਪਣੀ ਨੂੰ ਲੈ ਕੇ ਅੰਮ੍ਰਿਤਸਰ ਦੇ ਅਜਨਾਲਾ ਪੁਲਿਸ ਥਾਣੇ ਵਿੱਚ ਫਰਾਹ ਖਾਨ, ਰਵੀਨਾ ਟੰਡਨ ਅਤੇ ਕਾਮੇਡੀਅਨ ਭਾਰਤੀ ਸਿੰਘ ਖਿਲਾਫ ਐਫਆਈਆਰ ਦਰਜ ਕਰਾਈ ਗਈ ਸੀ। ਇਸਾਈ ਸੰਗਠਨਾਂ ਵੱਲੋਂ ਉਨ੍ਹਾਂ ‘ਤੇ ਟੀਵੀ ਸ਼ੋਅ ਵਿੱਚ ਪਵਿਤਰ ਬਾਈਬਲ ਦੇ ਸ਼ਬ‍ਦ ਨੂੰ ਲੈ ਕੇ ਗਲਤ ਟਿੱਪਣੀ ਕਰਨ ਦਾ ਦੋਸ਼ ਲਗਾਇਆ ਸੀ। ਇਨ੍ਹਾਂ ਸੰਗਠਨਾਂ ਦਾ ਕਹਿਣਾ ਹੈ ਕਿ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਨੇ ਇਸਾਈਆਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਇਸ ਤੋਂ ਬਾਅਦ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਨੇ ਪੂਰੇ ਮਾਮਲੇ ‘ਤੇ ਸਫਾਈ ਦਿੱਤੀ ਸੀ ਅਤੇ ਇਸ ਲਈ ਮੁਆਫੀ ਵੀ ਮੰਗੀ ਸੀ। ਇਸ ਤੋਂ ਬਾਅਦ ਵੀ ਇਸਾਈ ਸੰਗਠਨ ਉਨ੍ਹਾਂ ਦੇ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਫਸੇ ਰਹੇ। ਮਾਮਲੇ ਨੂੰ ਗਰਮਾਉਂਦਾ ਵੇਖ ਰਵੀਨਾ ਟੰਡਨ ਅਤੇ ਫਰਾਹ ਖਾਨ ਵਲੋਂ ਪੁਲਿਸ ਨੂੰ ਕਿਸੇ ਤਰ੍ਹਾਂ ਦੀ ਕਾਰਵਾਈ ਕਰਨ ਤੋਂ ਰੋਕਣ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਮੰਗ ਦਰਜ ਕੀਤੀ ਗਈ।

ਮੰਗ ‘ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਵੀਰਵਾਰ ਨੂੰ ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਰਾਹਤ ਦਿੱਤੀ। ਹਾਈਕੋਰਟ ਨੇ ਪੁਲਿਸ ਨੂੰ ਨਿਰਦੇਸ਼ ਦਿੱਤਾ ਕਿ ਉਹ ਰਵੀਨਾ ਅਤੇ ਫਰਾਹ ਦੇ ਖਿਲਾਫ ਕੋਈ ਕਾਰਵਾਈ ਨਾਂ ਕਰਨ। ਹਾਈ ਕੋਰਟ ਨੇ ਪੂਰੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ।

- Advertisement -

Share this Article
Leave a comment