ਹਾਈ ਕੋਰਟ ਨੇ ਪੰਜਾਬ ਤੇ ਹਰਿਆਣਾ ਨੂੰ ਮਾਸਕ ਸਹੀ ਢੰਗ ਨਾਲ ਪਹਿਣਨ ਦੇ ਦਿੱਤੇ ਆਦੇਸ਼

TeamGlobalPunjab
1 Min Read

ਚੰਡੀਗੜ੍ਹ :- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਹੈ ਕਿ ਜੋ ਵਿਅਕਤੀ ਸਹੀ ਢੰਗ ਨਾਲ ਮਾਸਕ ਨਹੀਂ ਪਾਵੇਗਾ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਹਾਈ ਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਬਾਡੀਜ਼ ਐਂਡ ਹੈਲਥ ਅਧਿਕਾਰੀਆਂ ਨੂੰ ਲੋਕਾਂ ਦੇ ਮਾਸਕ ਪਾਉਣ ਨੂੰ ਯਕੀਨੀ ਬਣਾਉਣ ਦੇ ਹਰ ਕਦਮ ਚੱਕਣ ਦੇ ਆਦੇਸ਼ ਦਿੱਤੇ ਹਨ।

ਦੱਸ ਦਈਏ ਕੋਰਟ ਨੇ ਕਿਹਾ ਹੈ ਕਿ ਜਨਤਕ ਤੇ ਨਿੱਜੀ ਸੰਸਥਾਵਾਂ ਦੇ ਮੁਖੀ ਆਪਣੇ ਕਰਮਚਾਰੀਆਂ ਨੂੰ ਸਲੀਕੇ ਨਾਲ ਮਾਸਕ ਪਾਉਣ ਲਈ ਜਾਗਰੂਕ ਕਰਨ। ਲਾਪਰਵਾਹੀ ਨਾਲ ਮਾਸਕ ਪਾਉਣ ਵਾਲਿਆਂ ਖਿਲਾਫ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਜਸਟਿਸ ਰਾਜਨ ਗੁਪਤਾ ਤੇ ਜਸਟਿਸ ਕਰਮਜੀਤ ਸਿੰਘ ਦੇ ਬੈਂਚ ਨੇ ਕੋਵਿਡ-19 ਸਥਿਤੀ ਸਬੰਧੀ ਸੂਬਾ ਸਰਕਾਰ ਦੀ ਵਿਵਸਥਾ ਨਾਲ ਸੰਬਧਿਤ ਮੁੱਦਿਆਂ ’ਤੇ ਇਕ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਇਹ ਆਦੇਸ਼ ਦਿੱਤੇ ਹਨ।

ਇਸਤੋਂ ਇਲਾਵਾ ਪੰਜਾਬ ਸਰਕਾਰ ਦੇ ਵਕੀਲ ਨੇ ਕੋਰਟ ਨੂੰ ਦੱਸਿਆ ਕਿ ਸੂਬੇ ’ਚ ਕੋਰੋਨਾ ਸਬੰਧੀ ਜਨਤਾ ਦੀਆਂ ਸ਼ਿਕਾਇਤਾਂ ’ਤੇ ਵਿਚਾਰ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ, ਹੈਲਪਲਾਈਨ ਨੰਬਰ 104 ਪਹਿਲਾਂ ਹੀ ਕੰਮ ਕਰ ਰਿਹਾ ਹੈ।

Share this Article
Leave a comment