ਪੰਜਾਬੀ ਕਲਾਕਾਰਾਂ ਤੋਂ ਤੰਗ ਆਇਆ ਹਾਈਕੋਰਟ ! ਗੀਤਾਂ ਨੂੰ ਲੈ ਕੇ ਲਾਈ ਕਲਾਸ, ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

Prabhjot Kaur
2 Min Read

ਪੰਜਾਬੀ ਕਲਾਕਾਰਾਂ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵੱਧਣ ਵਾਲੀਆਂ ਹਨ। ਦਰਅਸਲ, ਉਨ੍ਹਾਂ ਕਲਾਕਾਰਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ ਜੋ ਆਪਣੇ ਗੀਤਾਂ ਵਿੱਚ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਕਰਦੇ ਹਨ। ਜਾਣਕਾਰੀ ਮੁਤਾਬਕ ਅਜਿਹੇ ਗੀਤਕਾਰਾਂ ’ਤੇ ਹੁਣ ਹਾਈ ਕੋਰਟ ਦੀ ਤਲਵਾਰ ਲਟਕ ਰਹੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਅਜਿਹੇ ਗੀਤਾਂ ਦੀ ਸੂਚੀ ਤਿਆਰ ਕਰਕੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਅਜਿਹੇ ਗੀਤਾਂ ਦੇ ਮਾਮਲੇ ‘ਚ ਕਿੰਨੀਆਂ ਐੱਫ.ਆਈ.ਆਰ. ਕੀਤੀਆਂ ਗਈਆਂ ਹਨ, ਇਸਦੀ ਡਿਟੇਲ ਅਗਲੀ ਸੁਣਵਾਈ ‘ਚ ਅਜਿਹੇ ਅਦਾਲਤ ਨੂੰ ਦਿੱਤੀ ਜਾਏ। ਕੋਰਟ ਨੇ ਸਪੱਸ਼ਟ ਕੀਤਾ ਕਿ ਹੁਣ ਇਸ ਮਾਮਲੇ ਵਿੱਚ ਕੇਂਦਰ ਨੂੰ ਸ਼ਾਮਲ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪਟੀਸ਼ਨ ਦਾਇਰ ਕਰਦੇ ਹੋਏ ਫਾਜ਼ਿਲਕਾ ਨਿਵਾਸੀ ਗੁਰਬੇਜ ਸਿੰਘ ਨੇ ਆਪਣੇ ਖਿਲਾਫ 25 ਮਾਰਚ ਨੂੰ ਕਤਲ ਦੀ ਕੋਸ਼ਿਸ਼ ਅਤੇ ਹੋਰ ਧਾਰਾਵਾਂ ਤਹਿਤ ਦਰਜ ਐੱਫਆਈਆਰ ਵਿਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਪਟੀਸ਼ਨਰ ਨੇ ਕਿਹਾ ਕਿ ਉਸ ‘ਤੇ ਅਤੇ ਉਸ ਦੇ ਸਾਥੀਆਂ ‘ਤੇ ਸ਼ਿਕਾਇਤਕਰਤਾ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦਾ ਦੋਸ਼ ਹੈ।

ਤੱਥਾਂ ਨੂੰ ਦੇਖਦੇ ਹੋਏ ਹਾਈਕੋਰਟ ਨੇ ਕਿਹਾ ਕਿ ਰੋਜ਼ਾਨਾ ਆਧਾਰ ‘ਤੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ‘ਚ ਲੋਕ ਖੁੱਲ੍ਹੇਆਮ ਹਥਿਆਰਾਂ ਨਾਲ ਘੁੰਮ ਰਹੇ ਹਨ ਅਤੇ ਦੂਜੇ ਲੋਕਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ। 2019 ਵਿੱਚ ਹਾਈ ਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਹੁਕਮ ਦਿੱਤੇ ਸਨ ਕਿ ਕੋਈ ਵੀ ਵਿਅਕਤੀ ਕਿਸੇ ਵੀ ਮੇਲੇ, ਧਾਰਮਿਕ, ਵਿਆਹ ਸਮਾਗਮ ਜਾਂ ਕਿਸੇ ਵਿਦਿਅਕ ਅਦਾਰੇ ਵਿੱਚ ਹਥਿਆਰ ਲੈ ਕੇ ਨਾ ਜਾਵੇ। ਪੰਜਾਬ ਸਰਕਾਰ ਨੇ 2022 ਵਿਚ ਜਨਤਕ ਥਾਵਾਂ ਅਤੇ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਵਰਤੋਂ ਅਤੇ ਪ੍ਰਦਰਸ਼ਨ ‘ਤੇ ਪਾਬੰਦੀ ਲਗਾ ਦਿੱਤੀ ਸੀ।

Share this Article
Leave a comment