ਲਾਡੋਵਾਲ ਟੋਲ ਪਲਾਜ਼ਾ ਮੁੜ ਸ਼ੁਰੂ, ਪੁਲਿਸ ਦੀ ਕਿਸਾਨਾਂ ’ਤੇ ਵੱਡੀ ਕਾਰਵਾਈ

Global Team
2 Min Read

ਲੁਧਿਆਣਾ: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਮੁੜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਪੁਲਿਸ ਨੇ ਕਾਰਵਾਈ ਕਰਦੇ ਹੋਏ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਟੋਲ ਪਲਾਜ਼ਾ ਦੀ ਸੁਰੱਖਿਆ ਲਈ 250 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਹਨ। ਕਿਸਾਨ ਅੱਜ ਇੱਕ ਵਾਰ ਫਿਰ ਟੋਲ ਪਲਾਜ਼ਾ ‘ਤੇ ਬੈਠਣ ਲਈ ਇਕੱਠੇ ਹੋਣ ਜਾ ਰਹੇ ਸਨ ਪਰ ਜ਼ਿਲ੍ਹਾ ਪੁਲਿਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਜਿਵੇਂ ਹੀ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਟੋਲ ਪਲਾਜ਼ਾ ਨੇੜੇ ਪੁੱਜੇ ਤਾਂ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਹੁਣ ਤੱਕ 10 ਦੇ ਕਰੀਬ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਦੱਸ ਦਈਏ ਕਿ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਦੋਆਬਾ ਵੱਲੋਂ 16 ਜੂਨ ਤੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਪੂਰੀ ਤਰ੍ਹਾਂ ਮੁਕਤ ਕਰ ਦਿੱਤਾ ਗਿਆ ਸੀ, ਪਰ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਅੱਜ ਪ੍ਰਸ਼ਾਸਨ ਨੇ ਇਸ ਨੂੰ ਮੁੜ ਸੁਰੂ ਕਰ ਦਿੱਤਾ ਹੈ।

ਕਿਸਾਨਾਂ ਦੀ ਮੰਗ ਹੈ ਕਿ ਟੋਲ ਦਰਾਂ ਘਟਾਈਆਂ ਜਾਣ। ਇੱਕ ਸਾਲ ਵਿੱਚ ਟੋਲ ਦਰਾਂ ਵਿੱਚ ਤਿੰਨ ਵਾਰ ਵਾਧਾ ਹੋਇਆ ਹੈ। ਟੋਲ ਫ੍ਰੀ ਹੋਣ ਤੋਂ ਬਾਅਦ NHAI ਨੇ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ ਸੀ। ਇਸ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਟੋਲ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment