ਹਾਈਕੋਰਟ ਵਲੋਂ ਪਰਮਰਾਜ ਉਮਰਾਨੰਗਲ ਨੂੰ ਵੱਡੀ ਰਾਹਤ

Prabhjot Kaur
2 Min Read

ਚੰਡੀਗੜ੍ਹ: ਬੇਅਦਬੀ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ ਅਤੇ ਸਸਪੈਂਡ ਕੀਤੇ ਗਏ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਦਾਖਲ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ 15 ਦਿਨਾਂ ‘ਚ ਆਈਜੀ ਪਰਮਰਾਜ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਕਾਂਗਰਸ ਸਰਕਾਰ ਅਤੇ ਆਮ ਆਦਮੀ ਸਰਕਾਰ ਨੇ ਰਾਜਨੀਤਕ ਅਕਾਂਕਸ਼ਾਵਾਂ ਦੇ ਚਲਦਿਆਂ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਪੰਜ ਸਾਲ ਸਸਪੈਂਡ ਕਰ ਰੱਖਿਆ, ਜਦ ਕਿ ਕਾਨੂੰਨ ਮੁਤਬਕ ਕਿਸੇ ਵੀ IPS ਅਧਿਕਾਰੀ ਨੂੰ 90 ਦਿਨ ਤੋਂ ਵੱਧ ਸਸਪੈਂਡ ਨਹੀਂ ਰੱਖਿਆ ਜਾ ਸਕਦਾ।

ਹਾਈ ਕੋਰਟ ਦੇ ਇਸ ਫੈਸਲੇ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਬੇਅਦਬੀ ਮੁੱਦੇ ‘ਤੇ ਮਾਨ ਸਰਕਾਰ ਨੂੰ ਫੇਲ੍ਹ ਕਰਾਰ ਦਿੱਤਾ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਬਤੌਰ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਵਜੋਂ ਬੇਅਦਬੀ ਮਾਮਲਿਆਂ ਦੇ ਸਭ ਤੋਂ ਗੰਭੀਰ ਮੁੱਦੇ ਨੂੰ ਸੰਭਾਲਣ ‘ਚ ਅਸਫ਼ਲ ਰਹੀ ਹੈ। ਜਿਸ ਕਾਰਨ ਮੁਅੱਤਲ ਕੀਤੇ ਆਈਜੀ ਪਰਮਰਾਜ ਸਿੰਘ ਉਮਰਾਨੰਗ ਨੂੰ ਬਹਾਲ ਕੀਤਾ ਗਿਆ ਹੈ।

ਸੁਖਪਾਲ ਖਹਿਰਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਬਤੌਰ ਗ੍ਰਹਿ ਮੰਤਰੀ ਉਹ ਪਿਛਲੇ 20 ਮਹੀਨਿਆਂ ਤੋਂ ਡੇਰਾ ਮੁਖੀ ਰਾਮ ਰਹੀਮ ਖਿਲਾਫ਼ ਬੇਅਦਬੀ ਮਾਮਲਿਆਂ ‘ਚ ਧਾਰਾ 295 ਏ ਅਤੇ 153 ਏ ਦੇ ਤਹਿਤ ਕਾਰਵਾਈ ਸ਼ੁਰੂ ਕਰਨ ਦੀ ਮਨਜ਼ੂਰੀ ਕਿਉਂ ਨਹੀਂ ਦੇ ਰਹੇ। ਕੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਡੇਰੇ ਦੇ ਪੈਰੋਕਾਰਾਂ ਦੇ ਦਬਾਅ ਹੇਠ ਹਨ ?

- Advertisement -

Share this Article
Leave a comment