ਨਿਊਜ਼ ਡੈਸਕ: ਫਿਲਮ ਅਦਾਕਾਰ ਸਲਮਾਨ ਖਾਨ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਨੂੰ ਵੀਰਵਾਰ ਨੂੰ ਜੋਧਪੁਰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਰਾਜਸਥਾਨ ਦੀ ਜੋਧਪੁਰ ਹਾਈਕੋਰਟ ਨੇ ਦੋਵਾਂ ਖਿਲਾਫ SC-ST ਐਕਟ ਤਹਿਤ ਦਰਜ FIR ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਬਿਨਾਂ ਮਨਜ਼ੂਰੀ ਅਤੇ ਜਾਂਚ ਦੇ ਐਸਸੀ-ਐਸਟੀ ਐਕਟ ਤਹਿਤ ਐਫਆਈਆਰ ਦਰਜ ਨਹੀਂ ਕੀਤੀ ਜਾ ਸਕਦੀ।
ਦਰਅਸਲ, ਇਹ ਮਾਮਲਾ ਸਾਲ 2013 ਵਿੱਚ ਸਲਮਾਨ ਖਾਨ ਅਤੇ ਸ਼ਿਲਪਾ ਸ਼ੈਟੀ ਕੁੰਦਰਾ ਦੇ ਇੰਟਰਵਿਊ ਦਾ ਹੈ। ਜਿੱਥੇ ਪਟੀਸ਼ਨਰ ਨੇ ਇਸ ਇੰਟਰਵਿਊ ‘ਚ ਸਲਮਾਨ ਅਤੇ ਸ਼ਿਲਪਾ ਵੱਲੋਂ ਭੰਗੀ ਸ਼ਬਦ ਦੀ ਵਰਤੋਂ ‘ਤੇ ਇਤਰਾਜ਼ ਜਤਾਇਆ ਸੀ। ਉਹਨਾਂ ਦਾ ਕਹਿਣਾ ਹੈ ਕਿ ਇਸ ਸ਼ਬਦ ਨਾਲ ਵਾਲਮੀਕਿ ਸਮਾਜ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।