ਹਾਈ ਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਖ਼ਾਰਜ

TeamGlobalPunjab
1 Min Read

ਚੰਡੀਗੜ੍ਹ: ਡਰੱਗ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ  ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ। (high court rejects bail plea of bikram majithia)

ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੁਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਇਸੇ ਮਾਮਲੇ ਵਿੱਚ ਮਜੀਠੀਆ ਨੇ ਪਹਿਲਾਂ ਮੁਹਾਲੀ ਦੀ ਹੇਠਲੀ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ।

ਜਿਸ ਤੋਂ ਬਾਅਦ ਮਜੀਠੀਆ ਨੇ ਹਾਈ ਕੋਰਟ ਦਾ ਰੁੱਖ ਕੀਤਾ ਤੇ ਅਗਾਊਂ ਜ਼ਮਾਨਤ ਲਈ ਅਰਜ਼ੀ ਲਾਈ ਸੀ। ਹਾਈਕੋਰਟ ਨੇ ਅਰਜ਼ੀ ‘ਤੇ ਸੁਣਵਾਈ ਕਰਦਿਆਂ 10 ਜਨਵਰੀ ਨੂੰ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਸਨ।

Share This Article
Leave a Comment