ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਪਰਮਜੀਤ ਸਿੰਘ ਭਿਓਰਾ ਦੀ ਪੈਰੋਲ ਦੀ ਮੰਗ ਸਿਰੇ ਤੋਂ ਖਾਰਜ ਕਰ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਆਪਣੀ ਮਾਤਾ ਦੇ ਭੋਗ ਸਮਾਗਮ ‘ਚ ਸ਼ਾਮਲ ਹੋਣ ਦੇ ਲਈ ਉਸ ਨੇ ਪੈਰੋਲ ਮੰਗੀ ਸੀ। ਕੋਰਟ ਨੇ ਕਿਹਾ ਕਿ ਸੀਐੱਮ ਦਾ ਕਤਲ ਕਰਨ ਵਾਲੇ ਨੂੰ ਕਿਸੇ ਵੀ ਹਾਲਤ ਵਿੱਚ ਪੈਰੋਲ ਨਹੀਂ ਦਿੱਤੀ ਜਾ ਸਕਦੀ।
ਮੰਗ ਦਾਖਲ ਕਰਦੇ ਹੋਏ ਭਿਓਰਾ ਨੇ ਹਾਈਕੋਰਟ ਨੂੰ ਦੱਸਿਆ ਕਿ ਲੰਬੇ ਸਮੇਂ ਤੋਂ ਉਨ੍ਹਾਂ ਦੀ ਮਾਂ ਬੀਮਾਰ ਚੱਲ ਰਹੀ ਸਨ ਇਸ 30 ਜਨਵਰੀ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ। 31 ਜਨਵਰੀ ਨੂੰ ਮੋਹਾਲੀ ਦੇ ਸ਼ਮਸ਼ਾਨ ਘਾਟ ਵਿੱਚ ਅੰਤਿਮ ਸੰਸਕਾਰ ਦੌਰਾਨ ਉਹ ਪੁਲਿਸ ਹਿਰਾਸਤ ਵਿੱਚ ਉੱਥੇ ਮੌਜੂਦ ਸਨ। ਪਟੀਸ਼ਨਕਰਤਾ ਨੇ ਕਿਹਾ ਕਿ 7 ਫਰਵਰੀ ਨੂੰ ਉਨ੍ਹਾਂ ਦੀ ਮਾਂ ਦਾ ਭੋਗ ਹੈ। ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਬੇਟੇ ਹੋਣ ਨੇ ਨਾਤੇ ਉਹ ਸਾਰੀ ਰਸਮਾਂ ਨੂੰ ਪੂਰਾ ਕਰਨ ।
ਉਸਦੀ ਇਸ ਮੰਗ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਖਾਰਿਜ ਕਰ ਦਿੱਤਾ। ਕੋਰਟ ਨੇ ਕਿਹਾ ਕਿ ਇਹ ਬਹੁਤ ਸੰਗੀਨ ਮਾਮਲਾ ਹੈ ਅਤੇ ਇਸਦੇ ਦੋਸ਼ੀ ਨੂੰ ਪੈਰੋਲ ਦੇਣਾ ਖਤਰਨਾਕ ਹੋ ਸਕਦਾ ਹੈ। ਸਾਲ 2018 ਵਿੱਚ ਭਿਓਰਾ ਨੇ ਆਪਣੀ 93 ਸਾਲਾ ਮਾਂ ਨੂੰ ਮਿਲਣ ਦੀ ਮੰਗ ਨੂੰ ਲੈ ਕੇ ਹਾਈਕੋਰਟ ਵਿੱਚ ਮੰਗ ਦਰਜ ਕੀਤੀ ਸੀ।
ਉਦੋਂ ਵੀ ਹਾਈਕੋਰਟ ਨੇ ਕਿਹਾ ਸੀ ਕਿ ਸੁਰੱਖਿਆ ਕਾਰਨਾਂ ਦੇ ਚਲਦੇ ਉਸਨੂੰ ਪੈਰੋਲ ਤਾਂ ਨਹੀਂ ਦਿੱਤੀ ਜਾ ਸਕਦੀ ਪਰ ਉਨ੍ਹਾਂ ਦੀ ਮਾਂ ਨੂੰ ਹੀ ਜੇਲ੍ਹ ਵਿੱਚ ਭਿਓਰਾ ਨਾਲ ਮਿਲਣ ਦੀ ਇਜਾਜ਼ਤ ਦੇ ਦਿੱਤੀ ਸੀ।